ਅੰਮ੍ਰਿਤਪਾਲ ਸਿੰਘ ਸਮੇਤ 26 ਸਮਰਥਕਾਂ ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਅਜਨਾਲਾ ਵਿਚ FIR ਦਰਜ

ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ ਜਿਥੇ ਬਹੁਤ ਸਾਰੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਦਿਲਾਂ ਦੀ ਧੜਕਣ ਮੰਨਦੇ ਹਨ ਉਥੇ ਹੀ ਕੁਝ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਸ਼ੋਸ਼ਲ ਮੀਡੀਆ ਤੇ ਵਿਰੋਧ ਵੀ ਕਰਦੇ ਹਨ ਅਤੇ ਚਮਕੌਰ ਸਾਹਿਬ ਦੇ ਰਹਿਣ ਵਾਲੇ ਬਰਿੰਦਰ ਸਿੰਘ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਸੀ।
ਜਿਸ ਤੋਂ ਬਾਅਦ ਹੁਣ ਚਮਕੌਰ ਸਾਹਿਬ ਦੇ ਰਹਿਣ ਵਾਲੇ ਬਰਿੰਦਰ ਸਿੰਘ ਨਾਮਕ ਨੌਜਵਾਨ ਜੋ ਕਿ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ, ਅਤੇ ਉਸ ਤੋਂ ਬਾਅਦ ਬਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੁਕੇ ਉਥੇ ਨਤਮਸਤਕ ਹੋਣ ਪਹੁੰਚੇ ਅਤੇ ਜਿਥੇ ਕਿ ਬਰਿੰਦਰ ਸਿੰਘ ਦੇ ਦੱਸਣ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਵਾਰਸ ਪੰਜਾਬੀ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ।
ਉਸ ਨੇ ਚਮਕੌਰ ਸਾਹਿਬ ਤੋ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਪੂਰੀ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਬਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਉਹਨਾਂ ਕਿਹਾ ਕਿ ਬਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਜਿਸ ਵਿੱਚ ਉਹ ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।




