ਕੇਂਦਰੀ ਮੰਤਰੀ ਸ਼ੇਖਾਵਤ ਨੇ ਰਿਲੀਜ਼ ਕੀਤੀ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਵਲੋਂ ਲਿਖੀ ਕਿਤਾਬ

20/02/2023 | Public Times Bureau | Ludhiana

ਮਾਣਯੋਗ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਕੈਬਨਿਟ ਮੰਤਰੀ, ਜਲ ਸ਼ਕਤੀ ਮੰਤਰਾਲੇ ਵਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਦੁਆਰਾ ਲਿਖੀ ਗਈ ਪੁਸਤਕ ਪਗਡੰਡੀਆਂ ਤੋਂ ਸ਼ਾਹਰਾਹ ਤੱਕ ਨੂੰ ਲੋਕ ਅਰਪਿਤ ਕੀਤਾ ਗਿਆ । ਇਸ ਮੌਕੇ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖਣ ਦੀ ਕਿਰਿਆ ਮਨੁੱਖੀ ਜੀਵਨ ਦਾ ਬੁਨਿਆਦੀ ਆਧਾਰ ਹੈ । ਭਾਰਤਵਰਸ਼ ਵਿਚ ਗੁਰੂ-ਸ਼ਿਸ਼ ਪਰੰਪਰਾ, ਜਿਸ ਰਾਹੀਂ ਸਮਾਜ ਵਿਚ ਬੇਸ਼ਕੀਮਤੀ ਸੰਵਾਦ ਉਤਪੰਨ ਹੁੰਦਾ ਹੈ, ਉਸੇ ਪਰੰਪਰਾ ਨੂੰ ਅਧਾਰ ਬਣਾ ਕੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਵਲੋਂ ਜੀਵਨ ਦੇ ਡੂੰਘੇ ਰਹੱਸਾਂ ਤੇ ਬੁਨਿਆਦੀ ਕਦਰਾਂ ਕੀਮਤਾਂ ਪ੍ਰਤੀ ਮਨੁੱਖੀ ਸਮਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਇਹ ਕਿਤਾਬ ਲਿਖੀ ਗਈ ਹੈ । ਇਸ ਮੌਕੇ ਉੱਪਰ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਉੱਪਰ ਇਹ ਕਿਹਾ ਕਿ ਇਸ ਪੁਸਤਕ ਵਿੱਚ ਅਜੌਕੀ ਪੀੜ੍ਹੀ ਨੂੰ ਜੀਵਨ ਵਿੱਚ ਉਸਾਰੂ ਤੇ ਸਾਰਥਕ ਸੋਚ ਨੂੰ ਅਪਣਾਉਣ, ਆਪਣੇ ਉਜਵਲ ਭਵਿੱਖ ਲਈ ਸੁਪਨੇ ਸਿਰਜਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਾਕਾਰਾਤਮਕ ਬਿਰਤੀ ਨੂੰ ਅਪਣਾਉਣ ਦੇ ਨਾਲ ਨਾਲ ਸੰਕਰੀਨ ਤੇ ਨਾਂਹ ਪੱਖੀ ਸੋਚ ਨੂੰ ਤਿਲਾਂਜਲੀ ਦੇਣ ਸਬੰਧੀ ਪ੍ਰੇਰਿਤ ਕਰੇਗੀ । ਉਨ੍ਹਾਂ ਨੇ ਇਸ ਦੀ ਤਰ੍ਹਾਂ ਦੀ ਕਿਤਾਬ ਨੂੰ ਵਰਤਮਾਨ ਸਮੇਂ ਦੀ ਇਕ ਅਹਿਮ ਲੋੜ ਦੱਸਿਆ ਹੈ। ਉਹਨਾਂ ਨੇ ਲੇਖਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਅਰਵਿੰਦਰ ਸਿੰਘ ਵੱਲੋਂ ਇਸ ਪੁਸਤਕ ਵਿਚ ਬਜ਼ੁਰਗ, ਦਾਨਿਸ਼ਵਰ, ਮੁਰਸ਼ਦ, ਮੁਰੀਦ, ਸ਼ਿਸ਼, ਗੁਰੂਦੇਵ, ਫ਼ਕੀਰ, ਜਗਿਆਸੂ, ਸਾਈਂ, ਕਰਮਯੋਗੀ ਜਿਹੇ ਪਾਤਰਾਂ ਰਾਹੀਂ ਜੀਵਨ ਦੀਆਂ ਤਲਖ਼ ਹਕੀਕਤਾਂ ਨਾਲ ਸਿੱਝਣ ਅਤੇ ਨਜਿੱਠਣ ਦੇ ਬੜੇ ਸੌਖੇ ਤੇ ਸਰਲ ਢੰਗ ਪੇਸ਼ ਕੀਤੇ ਗਏ ਹਨ । ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਬਕਾ ਸੈਨਿਟਰ ਡਾ. ਸੁਭਾਸ਼ ਕੁਮਾਰ ਇਸ ਮੌਕੇ ਉੱਪਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ਅਤੇ ਉਨ੍ਹਾਂ ਇਸ ਕਿਤਾਬ ਬਾਰੇ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਿਲ ਲਲਿਤ ਨਿਬੰਧਾਂ ਦੇ ਸਿਰਲੇਖ ਬੇਹੱਦ ਢੁੱਕਵੇਂ ਤੇ ਦਿਲਚਸਪ ਹਨ ਅਤੇ ਇਹਨਾਂ ਲਲਿਤ ਨਿਬੰਧਾਂ ਦੀ ਇਬਾਰਤ ਮਨੁੱਖ ਨੂੰ ਰਾਹਤ ਪ੍ਰਦਾਨ ਕਰਨ ਵਾਲੀ ਹੈ । ਉਹਨਾਂ ਨੇ ਦੱਸਿਆ ਕਿ ਇਹ ਸਾਰੇ ਹੀ ਲੇਖ ਇਨਸਾਨ ਨੂੰ ਦਰਪੇਸ਼ ਮੁਸ਼ਕਿਲਾਂ, ਤ੍ਰਾਸਦੀਆਂ, ਸਮੱਸਿਆਵਾਂ ਆਦਿ ਦੇ ਸਨਮੁੱਖ ਸੰਘਰਸ਼ ਕਰਨ ਨੂੰ ਤਰਜੀਹ ਦਿੰਦੇ ਹਨ ਤੇ ਮਨੁੱਖ ਅੰਦਰ ਹੌਸਲਾ, ਹਿੰਮਤ ਤੇ ਚੜਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ।

Union Minister Shekhawat Released The Book Written By Khalsa College Principal Dr Arvinder Singh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App