ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਰਖਾਸ਼ਤ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਨੂੰ 6 ਮਹੀਨੇ ਦੀ ਸਜ਼ਾ ਅਤੇ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੇਖੋਂ ਵੱਲੋਂ ਦੋ ਜੱਜਾਂ ਬਾਰੇ ਸ਼ੋਸ਼ਲ ਮੀਡੀਆ ਤੇ ਅਪਸ਼ਬਦ ਬੋਲੇ ਗਏ ਸਨ। ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਆਪਣੇ ਬੋਲੇ ਸ਼ਬਦਾਂ ਬਾਰੇ ਮੁਆਫੀ ਮੰਗਣ ਲਈ ਕਿਹਾ ਗਿਆ ਤਾਂ ਉਨ੍ਹਾਂ ਮੁਆਫੀ ਮੰਗਣ ਤੋਂ ਮਨ੍ਹਾਂ ਕਰ ਦਿੱਤਾ। ਪਿਛਲੇ ਦਿਨੀਂ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।