ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਅੰਦਰ ਨਸ਼ਿਆਂ ਅਤੇ ਮਾੜ੍ਹੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜਿੱਥੇ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ, ਹੋਟਲਾਂ ਅਤੇ ਢਾਬਿਆਂ ਤੇ ਸਰਚ ਅਪ੍ਰੈਸ਼ਨ ਚਲਾਏ ਜਾ ਰਹੇ ਹਨ, ਉੱਥੇ ਹੀ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਪੱਕੀ ਟਿੱਬੀ ਬੱਸ ਸਟੈਂਡ ਵਿਖੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਨਾਕਾ ਬੰਦੀ ਕੀਤੀ ਗਈ ਸੀ। ਨਾਕੇ ਦੌਰਾਨ ਪੁਲਿਸ ਵੱਲੋਂ ਇੱਕ ਸ਼ੱਕੀ ਕਾਰ ਪੀ.ਬੀ.15 ਵੀ 0431 ਆਈ.ਟੈਨ ਨੂੰ ਰੋਕ ਕੇ ਡਰਾਇਵਰ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮੁਕੇਸ਼ ਕੁਮਾਰ ਪੁੱਤਰ ਇੰਦਰਸੇਨ ਵਾਸੀ ਰਾਮਸਰਾ ਜ਼ਿਲ੍ਹਾਂ ਫਾਜਿਲਕਾ ਦੱਸਿਆ। ਗੱਡੀ ਵਿੱਚ ਪਏ ਬੈਗ ਨੂੰ ਜਦ ਪੁਲਿਸ ਪਾਰਟੀ ਵੱਲੋਂ ਚੈੱਕ ਕੀਤਾ ਤਾਂ ਉਸ ਵਿੱਚ ਰੁਪਏ ਪਾਏ ਗਏ। ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਇਸ ਬਾਰੇ ਇੰਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ। ਜਿਸ ਤੇ ਇੰਨਕਮ ਟੈਕਸ ਵਿਭਾਗ ਵੱਲੋਂ ਪਹੁੰਚ ਕੇ ਅੱਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਲੰਬੀ ਪੁਲਿਸ ਵੱਲੋਂ ਪਿੰਡ ਚੰਨੂੰ ਬੱਸ ਅੱਡੇ ਨਜ਼ਦੀਕ ਨਾਕਾ ਬੰਦੀ ਦੌਰਾਨ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਚੰਨੂੰ ਨੂੰ ਕਾਬੂ ਕੀਤਾ ਗਿਆ ਹੈ। ਜਿਸ ਤੇ ਮੁੱਕਦਮਾ ਨੰਬਰ 79 ਮਿਤੀ 15.05.2018 ਅ- ਧ 61- 1- 14 ਐਕਸਾਇਜ਼ ਐਕਟ ਥਾਣਾ ਲੰਬੀ ਵਿਖੇ ਦਰਜ਼ ਸੀ ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਭਗੋੜਾ (ਪੀ.ਓ) ਘੋਸ਼ਿਤ ਕੀਤਾ ਗਿਆ ਸੀ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 44 ਮਿਤੀ 24.02.2023 ਅ- ਧ 174ਏ ਆਈ.ਪੀ.ਐਸ. ਤਹਿਤ ਮਾਮਲਾ ਦਰਜ਼ ਕਰਦੇ ਹੋਏ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।