5 ਭੈਣਾਂ ਦਾ ਇਕਲੌਤਾ ਨਾਬਾਲਗ ਭਰਾ ਦੀ ਮੋਟਰਸਾਈਕਲ ਤੋਂ ਡਿੱਗ ਕੇ ਹੋਈ ਮੌਤ

ਵਰਿਆਮ ਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਤੌਰ ਤੇ ਜ਼ਖਮੀ ਹੋਏ 16 ਸਾਲਾ ਨਾਬਾਲਗ ਦੀ ਪੀਜੀਆਈ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ 5 ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਿਨੇਸ਼ ਪੁੱਤਰ ਨੰਦਰਾਮ ਵਾਸੀ ਵਰਿਆਮਖੇੜਾ ਵਜੋਂ ਹੋਈ ਹੈ। ਦਿਨੇਸ਼ ਬੀਤੇ ਦਿਨੀਂ ਆਪਣੇ ਭੂਆ ਦੇ ਪੁੱਤਰ ਰਾਮ ਸਿੰਘ ਨਾਲ ਮੋਟਰਸਾਈਕਲ ਤੇ ਰਾਤ ਦੇ ਸਮੇਂ ਭੂਆ ਘਰ ਜਾ ਰਿਹਾ ਸੀ। ਰਸਤੇ ਵਿਚ ਮੋਟਰਸਾਈਕਲ ਦੇ ਸਲਿੱਪ ਹੋ ਜਾਣ ਕਾਰਨ ਉਹ ਬੁਰੀ ਤਰ੍ਹਾਂ ਤੋਂ ਜ਼ਖਮੀ ਹੋ ਗਿਆ। ਪਰਿਵਾਰ ਵਾਲਿਆਂ ਨੇ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਜਿਥੇ ਇਲਾਜ ਦੇ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਦੇ ਬਾਅਦ ਪਰਿਵਾਰ ਵਾਲੇ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਲੈ ਗਏ ਜਿਥੇ ਉਸ ਦੀ ਮੌਤ ਹੋ ਗਈ। ਦੁਪਹਿਰ ਪੱਟੀ ਸਦੀਕ ਚੌਕੀ ਦੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਉਸ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਹਨ।




