12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ਚ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਆਹ ਹੁਕਮ

27/02/2023 | Public Times Bureau | Punjab

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਬਾਰਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਦੇ ਕਾਰਨ ਲੰਘੇ ਦਿਨੀਂ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ, ਹੁਣ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ, ਬੈਂਕਾਂ ਦੀ ਸੇਫ਼ ਕਸਟੱਡੀ ਵਿਚ ਜਮ੍ਹਾਂ ਕਰਵਾਏ ਪ੍ਰਸ਼ਨ ਪੱਤਰਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਲਈ ਕਿਹਾ ਹੈ। ਵਿਭਾਗ ਨੇ ਕਿਹਾ ਹੈ ਕਿ, ਜਿਨ੍ਹਾਂ ਕਰਮਚਾਰੀਆਂ ਦੀ ਡਿਊਟੀ ਬੈਂਕਾਂ ਤੋਂ ਪੇਪਰ ਲਿਆਉਣ ਦੀ ਹੈ, ਉਹ ਕਰਮਚਾਰੀ ਬੈਂਕ ਵਿਚ ਹਾਜ਼ਰ ਰਹਿਣਗੇ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਹੈ ਕਿ, ਜਿਹੜਾ ਕਰਮਚਾਰੀ ਬੈਂਕ ਵਿਚ ਹਾਜ਼ਰ ਨਹੀਂ ਹੁੰਦਾ, ਉਹਦੇ ਖਿਲਾਫ਼ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇ। ਵਿਭਾਗ ਨੇ ਆਪਣੇ ਹੁਕਮਾਂ ਵਿਚ ਇਹ ਵੀ ਕਿਹਾ ਹੈ ਕਿ, ਬੈਂਕਾਂ ਵਿਚ ਰੱਖੇ ਟਰੰਕਾਂ, ਜਿਨ੍ਹਾਂ ਦੇ ਅੰਦਰ ਪੇਪਰ ਮੌਜੂਦ ਹਨ, ਦੀ ਚਾਬੀ ਵੀ ਕਰਮਚਾਰੀ ਨਾਲ ਲੈ ਕੇ ਆਉਣ। ਪੰਜਾਬ ਦੇ ਅੰਦਰ ਬੋਰਡ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ ਅਤੇ 24 ਫਰਵਰੀ 2023 ਨੂੰ ਦੁਪਹਿਰੇ ਕਰੀਬ ਦੋ ਵਜੇ ਹੋਣ ਵਾਲੀ ਅੰਗਰੇਜ਼ੀ ਦੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਤਕਨੀਕੀ ਕਾਰਨ ਦੱਸ ਕੇ ਰੱਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੇਪਰ ਲੀਕ ਹੋਣ ਦੀ ਪੁਸ਼ਟੀ ਕਰਦਿਆਂ ਹੋਇਆ, ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਮਾਮਲੇ ਵਿਚ ਦਰਅਸਲ, ਗੁਰਦਾਸਪੁਰ ਸਿਟੀ ਪੁਲਿਸ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਹੈ। ਦੱਸ ਦਈਏ ਕਿ, ਇਹ ਮਾਮਲਾ ਡੀਈਓ ਅਮਰਜੀਤ ਸਿੰਘ ਭਾਟੀਆ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ। ਭਾਟੀਆ ਨੇ ਦੱਸਿਆ ਕਿ, ਕਿਸੇ ਵੱਲੋਂ ਵਟਸਐਪ ਤੇ ਸਕਰੀਨ ਸ਼ਾਰਟ ਭੇਜੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਇਸ ਮਾਮਲੇ ਵਿਚ ਹੁਣ ਡੀਈਓ ਭਾਟੀਆ ਦੀ ਦਰਖ਼ਾਸਤ ਤੇ ਅਣਪਛਾਤਿਆਂ ਖਿਲਾਫ਼ ਧਾਰਾ 409, 420, 406, 120 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਗੁਰਮੀਤ ਸਿੰਘ ਵਲੋਂ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ, 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਜਿਹੜਾ 24 ਫਰਵਰੀ 2023 ਨੂੰ ਹੋਣਾ ਸੀ, ਉਹ ਕਥਿਤ ਤੌਰ ਤੇ ਲੀਕ ਹੋਣ ਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਰੱਦ ਕਰ ਦਿੱਤਾ ਗਿਆ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ, ਪ੍ਰੀਖਿਆ ਨੂੰ ਪ੍ਰਸਾਸ਼ਨਿਕ ਕਾਰਨਾਂ ਕਰਕੇ ਮੁਲਤਵੀ ਕੀਤਾ ਜਾਂਦਾ ਹੈ ਅਤੇ ਇਸ ਵਿਸ਼ੇ ਦੀ ਅਗਲੀ ਮਿਤੀ ਬਾਰੇ ਪ੍ਰੀਖਿਆਰਥੀਆਂ ਅਤੇ ਸਬੰਧਤ ਅਮਲੇ ਨੂੰ ਵੱਖਰੇ ਤੌਰ ਤੇ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ। ਪੇਪਰ ਰੱਦ ਕਰਨ ਤੋਂ ਬਾਅਦ ਸਿੱਖਿਆ ਬੋਰਡ ਦੇ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਸਨ, ਜਿਸ ਵਿਚ ਕਿਹਾ ਗਿਆ ਸੀ ਕਿ, ਬੋਰਡ ਵਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ, ਸਮੂਹ ਸਕੂਲ ਮੁਖੀਆਂ, ਕੇਂਦਰ ਕੰਟਰੋਲਰ ਨੂੰ ਕਿਹਾ ਜਾਂਦਾ ਹੈ ਕਿ, 24 ਫਰਵਰੀ 2023 ਨੂੰ ਬਾਰਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਹੋਣਾ ਸੀ, ਪਰ ਉਹ ਪ੍ਰਬੰਧਕੀ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।

A Big Update In The 12th Class English Paper Leak Case The Education Department Has Issued An Order


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App