ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ ਤੇ ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਲਜੀਤ ਕਲਸੀ, ਜਿਸ ਨੂੰ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ, ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਦਲਜੀਤ ਕਲਸੀ ਨੂੰ ਬੀਤੀ ਦੇਰ ਰਾਤ ਗ੍ਰਿਫਤਾਰ ਕੀਤਾ। ਦਲਜੀਤ ਕਲਸੀ ਦੀਪ ਸਿੱਧੂ ਦਾ ਵੀ ਕਰੀਬੀ ਸੀ। ਉਸ ਦੀਆਂ ਦੀਪ ਸਿੱਧੂ ਨਾਲ ਕਈ ਫੋਟੋਆਂ ਵਾਇਰਲ ਹੋਈਆਂ ਸਨ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਇਆ ਉਸ ਦੇ 78 ਸਮਰਥਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂ ਕਿ ਉਹ ਖੁਦ ਫਰਾਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਜਿਹੜੇ 78 ਸਮਰਥਕ ਗ੍ਰਿਫਤਾਰ ਕੀਤੇ ਗਏ ਹਨ ਉਨ੍ਹਾਂ ਖਿਲਾਫ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ਤੇ ਹਮਲੇ ਦੇ ਮਾਮਲੇ ਚ ਵੀ ਵਾਰਿਸ ਪੰਜਾਬ ਦੇ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ। ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਫੇਕ ਨਿਊਜ਼ ਤੇ ਅਫਵਾਹਾਂ ਉਤੇ ਧਿਆਨ ਨਾ ਦਿਓ।ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਨੂੰ ਵਿਗਾੜਨ ਲਈ ਸ਼ਰਾਰਤੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
Amritpal Singh s Close Associate Daljit Kalsi Was Arrested By The Punjab Police
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)