ਪੰਜਾਬ ਦੇ ਸਾਬਕਾ ਮੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ ਲਾਨ ਕੀਤਾ ਹੈ। ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲਣ ਲਈ ਨਵੀਂ ਦਿੱਲੀ ਪਹੰਚੇ ਸਨ, ਜਿੱਥੇ ਦੋਵੇਂ ਪਾਰਟੀਆਂ ਗਠਜੋੜ ਤੇ ਸਹਿਮਤ ਹੋ ਗਈ ਹੈ। ਗਠਜੋੜ ਬਾਰੇ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਅਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਜਿੱਤ ਦੀ ਪਹਿਲ ਨੂੰ ਧਿਆਨ ਵਿੱਚ ਰੱਖਦੇ ਹੋ ਸੀਟ-ਟੂ-ਸੀਟ ਦੇ ਆਧਾਰ ਤੇ ਲਿਆ ਜਾਵੇਗਾ, ਸਾਨੂੰ ਇਹ ਚੋਣ ਜਿੱਤਣ ਲਈ 101% ਯਕੀਨ ਹੈ। ਭਾਜਪਾ ਨੇ ਵੀ ਇਸ ਗਠਜੋੜ ਤੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਅਮਰਿੰਦਰ ਸਿੰਘ ਨਾਲ ਮਲਾਕਾਤ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤੀ ਨੇ ਕਿਹਾ ਕਿ 7 ਦੌਰ ਦੀ ਗੱਲਬਾਤ ਤੋਂ ਬਾਅਦ ਅੱਜ ਮੈਂ ਪਸ਼ਟੀ ਕਰਦਾ ਹਾਂ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਹਨ। ਸੀਟ ਸ਼ੇਅਰ ਵਰਗੇ ਵਿਸ਼ਿਆਂ ਤੇ ਬਾਅਦ ਵਿੱਚ ਚਰਚਾ ਕੀਤੀ ਜਾਵੇਗੀ। ਸ਼ੇਖਾਵਤ ਨੇ ਕਿਹਾ ਕਿ ਸੀਟਾਂ ਦੀ ਵੰਡ ਦੀ ਜਾਣਕਾਰੀ ਢੱਕਵੇਂ ਸਮੇਂ ਤੇ ਸਾਂੀ ਕੀਤੀ ਜਾਵੇਗੀ। ਚੇਤੇ ਰਹੇ ਕਿ ਗਜੇਂਦਰ ਸ਼ੇਖਾਵਤ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਇਹ ਦੂਸਰੀ ਮਲਾਕਾਤ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ,ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦਾ ਗੱਠਜੋੜ ਵਿਧਾਨ ਸਭਾ ਚੋਣਾਂ 101 ਫ਼ੀਸਦੀ ਜਿੱਤੇਗਾ। ਚੋਣ ਜਿੱਤਣ ਦੀ ਯੋਗਤਾ ਰੱਖਣ ਵਾਲੇ ਆਗੂਆਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਚ 117 ਸੀਟਾਂ ਤੇ ਚੋਣਾਂ ਅਗਲੇ ਸਾਲ ਦੇ ਸ਼ਰੂ ਚ ਹੋਣਗੀਆਂ।