ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਸਰਚ ਅਭਿਆਨ ਚਲਾ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਦੌਰਾਨ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਕਿਰਨਦੀਪ ਨੇ ਕਿਹਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਉਸ ਦਾ ਪਤੀ ਅੰਮ੍ਰਿਤਪਾਲ ਕਿੱਥੇ ਹੈ ਤੇ ਪਿਛਲੇ ਕਾਫੀ ਸਮੇਂ ਤੋਂ ਉਸ ਦੀ ਅੰਮ੍ਰਿਤਪਾਲ ਨਾਲ ਕੋਈ ਗੱਲਬਾਤ ਨਹੀਂ ਹੋਈ। ਕਿਰਨਦੀਪ ਕੌਰ ਨੇ ਕਿਹਾ ਕਿ ਉਸ ਨੇ ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡ ਦਿੱਤੀ ਹੈ, ਹੁਣ ਉਹ ਉਸ ਨੂੰ ਇਸ ਹਾਲਤ ਵਿੱਚ ਵੀ ਕਦੇ ਨਹੀਂ ਛੱਡੇਗੀ। ਕਿਰਨਦੀਪ ਕੌਰ ਨੇ ਆਪਣੇ ਪਤੀ ਅੰਮ੍ਰਿਤਪਾਲ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਹ ਧਰਮ ਪ੍ਰਚਾਰ ਦੇ ਕੰਮ ਨੂੰ ਬਹੁਤ ਪਹਿਲ ਦਿੰਦੇ ਸੀ। ਸਿੱਖੀ ਦਾ ਪ੍ਰਚਾਰ ਉਨ੍ਹਾਂ ਦੀ ਪਹਿਲੀ ਪਸੰਦ ਹੈ ਤੇ ਮੈਂ ਦੂਜੀ। ਅੰਮ੍ਰਿਤਪਾਲ ਨੇ ਹਮੇਸ਼ਾ ਹੀ ਧਰਮ ਤੇ ਪੰਜਾਬ ਦੇ ਲੋਕਾਂ ਲਈ ਆਵਾਜ਼ ਬੁਲੰਦ ਕੀਤੀ। ਅੰਮ੍ਰਿਤਪਾਲ ਸ਼ੋਸ਼ਲ ਮੀਡੀਆ ਤੇ ਧਾਰਮਿਕ ਪ੍ਰਚਾਰ ਦੀਆਂ ਵੀਡੀਓ ਪਾਉਂਦਾ ਸੀ, ਜਿਸ ਰਾਹੀਂ ਉਹ ਉਨ੍ਹਾਂ ਦੇ ਸੰਪਰਕ ਚ ਆਈ ਸੀ
Gave Up My Family And Job For Amritpal I Will Support You Even In Difficult Times Kirandeep Kaur
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)