ਕੇਂਦਰੀ ਜੇਲ੍ਹ ਚੋਂ 13 ਮੋਬਾਈਲ ਫ਼ੋਨ ਤੇ 80 ਤੰਬਾਕੂ ਦੇ ਪਾਊਚ ਬਰਾਮਦ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

08/04/2023 | Public Times Bureau | Punjab

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਕੇਂਦਰੀ ਜੇਲ੍ਹ ਚੋਂ 13 ਮੋਬਾਈਲ ਫ਼ੋਨ ਅਤੇ 80 ਪਾਊਚ ਤੰਬਾਕੂ ਦੇ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਅਤੇ ਕਸ਼ਮੀਰੀ ਲਾਲ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਦੋ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਦਵਿੰਦਰ ਸਿੰਘ ਨੇ ਦੱਸਿਆ ਕਿ 4 ਅਪ੍ਰੈਲ ਨੂੰ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ 12 ਮੋਬਾਈਲ ਫ਼ੋਨ ਅਤੇ 80 ਤੰਬਾਕੂ ਦੇ ਪਾਊਚ ਲਾਵਾਰਸ ਹਾਲਤ ਵਿੱਚ ਮਿਲੇ ਹਨ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਲਾ ਦਰਜ ਕਰ ਲਿਆ ਹੈ। ASI ਗੁਰਦਿਆਲ ਸਿੰਘ ਨੇ ਦੱਸਿਆ ਕਿ ਦੂਜੇ ਮਾਮਲੇ ਵਿੱਚ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਸ਼ਮੀਰ ਲਾਲ ਦੀ ਸ਼ਿਕਾਇਤ ਤੇ ਹਵਾਲਾਤੀ ਜਵਾਹਰ ਸਿੰਘ ਉਰਫ਼ ਬਹਾਦਰ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਦੱਸਿਆ ਕਿ 5 ਅਪ੍ਰੈਲ ਨੂੰ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਸੀ।

13 Mobile Phones And 80 Tobacco Pouches Recovered From The Central Jail Police Started Investigation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App