ਅਰੁਨਾਚਲ ਪ੍ਰਦੇਸ਼ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਥਾਂ ਨੂੰ ਬੋਧੀ ਅਸਥਾਨ ਚ ਬਦਲਿਆ !

24/04/2023 | Public Times Bureau | Arunachal Pardesh

ਜਥੇਦਾਰ ਸਾਹਿਬ ਨੇ ਕਿਹਾ ਕਿਸੇ ਨਾ ਕਿਸੇ ਰੂਪ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਅਤੇ ਖਤਮ ਕਰਨ ਦੀ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੁੱਛਿਆ ਕਿ ਉਹ ਕੌਣ ਹਨ, ਜੋ ਸਥਾਨਕ ਲੋਕਾਂ ਨੂੰ ਸਿੱਖਾਂ ਖਿਲਾਫ਼ ਭੜਕਾ ਰਹੇ ਹਨ - ਕੇਂਦਰ ਸਰਕਾਰ ਤਹਿ ਤੱਕ ਜਾ ਕੇ ਇਸ ਮਾਮਲੇ ਦੀ ਜਾਂਚ ਕਰੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼ਿਲੋਗ ਦੀ ਇੱਕ ਪੁਰਾਣੀ ਸਿੱਖ ਬਸਤੀ ਨੂੰ ਲੈਕੇ ਵੀ ਅਜਿਹੀ ਸਾਜਿਸ਼ ਰੱਚੀ ਗਈ ਸੀ। ਦਹਾਕਿਆਂ ਤੋਂ ਰਹਿ ਰਹੇ ਸਿੱਖਾਂ ਨੂੰ ਹਟਾਇਆ ਗਿਆ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਲਜ਼ਾਮ ਲਗਾਇਆ ਸਰਕਾਰ ਵੀ ਸਥਾਨਕ ਲੋਕਾਂ ਦੇ ਦਬਾਅ ਵਿੱਚ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( SGPC) ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਸੀ। SGPC ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਦਖਲ ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ। ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। ਲੰਘੀ 8 ਅਪ੍ਰੈਲ ਨੂੰ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ਤੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਸਿੱਖ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਹਰਕਤ ਨੂੰ ਸਿੱਖਾਂ ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ। ਅਰੁਨਾਚਲ ਪ੍ਰਦੇਸ਼ ਦੇ ਮੇਚੁਰਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਦੀ ਇਤਿਹਾਸਸ ਅਸਥਾਨ ਨੂੰ ਬੋਧੀ ਅਸਥਾਨ ਵਿੱਚ ਤਬਦੀਲ ਕਰਨ ਦਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਸਖ਼ਤ ਨੋਟਿਸ ਲਿਆ ਹੈ। ਗਿਆਨ ਹਰਪ੍ਰੀਤ ਸਿੰਘ ਨੇ ਇਸ ਨੂੰ ਸਿੱਖਾਂ ਖਿਲਾਫ਼ ਵੱਡੀ ਸਾਜਿਸ਼ ਵੀ ਦੱਸੀ ਹੈ। ਜਥੇਦਾਰ ਨੇ ਕਿਹਾ ਕਿ ਭਾਰਤ ਚੀਨ ਸਰਹੱਦ ਦੇ ਸਿੱਖ ਫੌਜੀ ਨੌਜਵਾਨ ਡੱਟ ਕੇ ਦੁਸ਼ਮਣ ਨੂੰ ਜਵਾਬ ਦੇ ਰਹੇ ਹਨ। ਸਿੱਖ ਧਾਰਮਿਕ ਅਸਥਾਨ ਨੂੰ ਬੋਧੀ ਅਸਥਾਨ ਵਿੱਚ ਬਦਲਣਾ ਚੀਨ ਦੀ ਵੀ ਚਾਲ ਹੋ ਸਕਦੀ ਹੈ ਤਾਂਕਿ ਭਾਰਤ ਸਿੱਖ ਫੌਜੀ ਭੜਕ ਜਾਣ। ਇਸ ਨੂੰ ਦੇਸ਼ ਦੀ ਸਰਕਾਰ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਰੁਨਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸਿੱਖਾਂ ਦੇ ਇਸ ਇਤਿਹਾਸਕ ਅਸਥਾਨ ਤੇ ਜਾ ਕੇ ਇਸ ਨੂੰ ਬੋਧੀ ਅਸਥਾਨ ਵਜੋਂ ਦਿਖਾ ਰਹੇ ਹਨ। ਇਹ ਕਦਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ, ਜਿਸ ਦਾ ਹਰ ਪੱਧਰ ਤੇ ਕਰੜਾ ਵਿਰੋਧ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਵਿਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕੌਮੀ ਘਟਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ ਤੇ ਸਥਿਤ ਸਿੱਖਾਂ ਦੇ ਅਸਥਾਨਾਂ ਨਾਲ ਸਬੰਧਤ ਕਈ ਮਾਮਲੇ ਪਹਿਲਾਂ ਹੀ ਲੰਬਤ ਚੱਲ ਰਹੇ ਹਨ ਅਤੇ ਹੁਣ ਇਕ ਹੋਰ ਮਾਮਲਾ ਪੈਦਾ ਕਰ ਦਿੱਤਾ ਗਿਆ ਹੈ। ਇਹ ਸਿੱਖਾਂ ਨਾਲ ਵਿਤਕਰੇਬਾਜ਼ੀ ਦੀ ਇਕ ਹੋਰ ਮਿਸਾਲ ਹੈ, ਜਿਸ ਤੇ ਭਾਰਤ ਸਰਕਾਰ ਗੌਰ ਕਰੇ ਅਤੇ ਹੱਲ ਵੱਲ ਵਧੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਅਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਜਾਵੇਗੀ।

In Arunachal Pradesh The Historical Place Of Sri Guru Nanak Dev Ji Has Been Converted Into A Buddhist Shrine


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App