ਬਨੂੜ-ਰਾਜਪੁਰਾ ਕੌਮੀ ਮਾਰਗ ਤੇ ਪੈਂਦੇ ਪਿੰਡ ਜੰਗਪੁਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਚਾਚੇ-ਭਤੀਜੇ ਦੀ ਮੌਤ ਹੋ ਗਈ, ਜਦਕਿ ਮਾਂ ਤੇ ਭਰਜਾਈ ਗੰਭੀਰ ਜ਼ਖਮੀ ਹੋ ਗਈ। ਦੋਵੇਂ ਜ਼ਖਮੀ ਇਕ ਪ੍ਰਾਇਵੇਟ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਕਰੀਬ ਦੁਪਹਿਰ ਤਿੰਨ ਵਜੇ ਵਾਪਰਿਆ, ਜਦੋ ਮੋਟਰਸਾਈਕਲ ਤੇ ਸਵਾਰ ਪਿੰਡ ਜੰਡੋਲੀ (ਰਾਜਪੁਰਾ) ਦੇ 41 ਸਾਲਾਂ ਵਸਨੀਕ ਹਰਨੇਕ ਸਿੰਘ, ਉਸ ਦੀ ਮਾਤਾ ਮਾਇਆ ਕੌਰ, 9 ਸਾਲਾਂ ਭਤੀਜਾ ਫ਼ਤਿਹ ਸਿੰਘ ਪੁੱਤਰ ਦੀਦਾਰ ਸਿੰਘ ਤੇ 38 ਸਾਲਾਂ ਭਰਜਾਈ ਜਸਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਬਨੂੜ ਨੇੜਲੇ ਕਿਸੇ ਪਿੰਡ ਤੋਂ ਭੋਗ ਚੋਂ ਸ਼ਾਮਲ ਹੋ ਕੇ ਅਪਣੇ ਪਿੰਡ ਵਲ ਨੂੰ ਜਾ ਰਹੇ ਸਨ ਕਿ ਅਚਾਨਕ ਸੜਕ ਕਿਨਾਰੇ ਖੜੇ ਘੋੜਾ ਟਰਾਲੇ ਨਾਲ ਮੋਟਰਸਾਈਕਲ ਟਕਰਾ ਗਿਆ। ਟੱਕਰ ਐਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਸਾਰੇ ਹੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨਿਜੀ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਚਾਚੇ ਤੇ ਭਤੀਜੇ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਜਦਕਿ ਦੋਵੇਂ ਸੱਸ-ਨੂੰਹ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮਾਮਲੇ ਬਾਰੇ ਜਾਂਚ ਅਧਿਕਾਰੀ ਜਸਵਿੰਦਰਪਾਲ ਸਿੰਘ ਨੇ ਦਸਿਆ ਕਿ ਮ੍ਰਿਤਕ ਲਾਸ਼ਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਡੇਰਾਬਸੀ ਦੇ ਸਿਵਲ ਹਸਪਤਾਲ ਵਿਚ ਭੇਜ ਦਿਤਾ ਹੈ ਅਤੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Uncle nephew Died In A Road Accident Mother in law Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)