ਰਾਏਕੋਟ ਦੇ ਪਿੰਡ ਅਕਾਲਗੜ੍ਹ ਕਲਾਂ ਚ ਪੁਣਛ ਹਮਲੇ ਦੇ ਸ਼ਹੀਦ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ

10/05/2023 | Public Times Bureau | Punjab

ਰਾਏਕੋਟ ਦੇ ਪਿੰਡ ਅਕਾਲਗੜ੍ਹ ਕਲਾਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਸੁਧਾਰ ਵੱਲੋਂ ਇਲਾਕੇ ਦੇ ਪੰਚਾਂ-ਸਰਪੰਚਾਂ, ਪੱਤਵੰਤਿਆਂ ਤੇ ਵਸਨੀਕਾਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁਣਛ ਇਲਾਕੇ ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਸਰਧਾਂਜਲੀ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਰਾਗੀ ਕਮਲ ਸਿੰਘ ਹੇਰਾਂ ਤੇ ਭਾਈ ਬਲਜੀਤ ਸਿੰਘ ਅਕਾਲਗੜ੍ਹ ਦੇ ਜੱਥੇ ਵੱਲੋਂ ਰਸ਼ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਪੰਜੇ ਸ਼ਹੀਦ ਫੌਜੀ ਜਵਾਨਾਂ ਦੀਆਂ ਤਸਵੀਰਾਂ ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਰਨਲ ਮੁਖਤਿਆਰ ਸਿੰਘ ਚੇਅਰਮੈਨ ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਤੇ ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ ਰੱਤੋਵਾਲ ਤੇ ਹੋਰਨਾਂ ਆਗੂਆਂ ਨੇ ਆਖਿਆ ਕਿ ਪੁਣਛ ਵਿਖੇ ਵਾਪਰੀ ਦੁੱਖਦਾਈ ਘਟਨਾ ਨੇ ਸਭ ਦੇ ਮਨਾਂ ਨੂੰ ਝਿੰਜੋੜ ਕੇ ਰੱਖ ਦਿੱਤਾ।ਜਿਸ ਦੌਰਾਨ ਪੰਜਾਬ ਦੇ ਚਾਰ ਤੇ ਉਡੀਸਾ ਦਾ ਇੱਕ ਫੌਜੀ ਜਵਾਨ ਸ਼ਹੀਦ ਹੋ ਗਿਆ ਸੀ, ਜਿੰਨ੍ਹਾ ਨੂੰ ਸਰਧਾਂਜਲੀ ਭੇਂਟ ਕਰਨ ਲਈ ਅੱਜ ਬਲਾਕ ਸੁਧਾਰ ਦੇ ਸਾਬਕਾ ਸੈਨਿਕਾਂ ਵੱਲੋਂ ਇਹ ਸਮਾਗਮ ਕਰਵਾਇਆ ਗਿਆ ਹੈ ਅਤੇ ਸ਼ਹੀਦ ਫੌਜੀ ਜਵਾਨਾਂ ਨੂੰ ਸ਼ਰਧਾਜਲੀਆ ਭੇਂਟ ਕੀਤੀਆਂ ਗਈਆਂ ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਾਂ ਨਾਲ ਸਾਬਕਾ ਸੈਨਿਕਾਂ ਪੂਰੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ।

Tribute To The Martyred Soldiers Of Poonch Attack In Village Akalgarh Kalan Of Raikot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App