ਫਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ। ਦੱਸ ਦਈਏ ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ ਧਮਾਕੇ ਹੋਏ ਸਨ। ਘਟਨਾ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿਚ ਆ ਗਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕਾ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪੁਲਿਸ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਦੇ ਹੋਏ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ। ਕਿਉਂਕਿ ਇਹ ਧਮਾਕਾ ਇਮਾਰਤ ਦੇ ਪਿਛਲੇ ਹਿੱਸੇ ਵੱਲ ਹੋਇਆ ਹੈ ਤੇ ਇੱਥੇ ਬਹੁਤ ਹਨੇਰਾ। ਟੀਮ ਵੱਲੋਂ ਮੌਕੇ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿਛਲੇ ਦਿਨਾਂ ਵਿਚ ਹੋਏ ਧਮਾਕਿਆਂ ਨਾਲ ਸਬੰਧ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਬੁੱਧਵਾਰ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਇਹ ਥਾਂ ਪਹਿਲੀ ਥਾਂ ਤੋਂ ਬਿਲਕੁਲ ਵੱਖਰੀ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਸਥਾਨਕ ਨੂੰ ਚਾਰੇ ਪਾਸਿਓ ਸੀਲ ਕਰ ਦਿੱਤਾ ਗਿਆ ਹੈ। ਉਥੇ ਕਿਸੇ ਨੂੰ ਵੀ ਜਾਣ ਦੀ ਇਜਾਜ਼ਤ ਨਹੀਂ ਹੈ।
Then In The Middle Of The Night There Was An Explosion Near Sri Harmandir Sahib The Police Commissioner Reached The Spot After The Explosion
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)