ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਭ੍ਰਿਸ਼ਟਾਚਾਰੀਆਂ ਤੇ ਸਖ਼ਤ ਕਾਰਵਾਈ ਕੀਤੇ ਜਾਣ ਦਾ ਦਾਅਵਾ ਕਰਕੇ ਵਾਹ-ਵਹਾਈ ਖੱਟੀ ਜਾ ਰਹੀ ਹੈ ਪਰ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਨੇ ਇਸ ਦੀ ਪੋਲ ਖੋਲ੍ਹ ਦਿੱਤੀ ਹੈ। ਖਹਿਰਾ ਨੇ ਕਿਹਾ ਕਿ 18 ਅਪ੍ਰੈਲ 2023 ਤੱਕ ਭ੍ਰਿਸ਼ਟਾਚਾਰ ਦੇ ਸਿਰਫ 80 ਮਾਮਲਿਆਂ ਦੀ ਜਾਂਚ ਕੀਤੀ ਗਈ ਹੈ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਆਰਟੀਆਈ ਵਿੱਚ ਖ਼ੁਲਾਸਾ ਹੋਇਆ ਹੈ ਕਿ ਭਗੰਵਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ਉੱਤੇ ਲੱਗਭੱਗ 4 ਲੱਖ ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿੱਚੋਂ 18 ਅਪ੍ਰੈਲ 2023 ਤੱਕ ਮਹਿਜ਼ 80 ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜਾਂਚ ਕੀਤੀ ਗਈ ਹੈ ਜੋ ਕਿ .00001 ਫੀਸਦੀ ਤੋਂ ਵੀ ਘੱਟ ਹੈ।! ਪਰ ਸਾਡੇ ਮੁੱਖ ਮੰਤਰੀ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਦੇਸ਼ ਭਰ ਵਿੱਚ ਇਸ ਜਾਅਲੀ ਪ੍ਰਾਪਤੀ ਦਾ ਪ੍ਰਚਾਰ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ! ਬੇਕਾਰ ਬਾਦਲਾਵਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕਰਨ ਦੇ ਇੱਕ ਸਾਲ ਬਾਅਦ 300 ਤੋਂ ਵੱਧ ਭ੍ਰਿਸ਼ਟ ਸਾਬਕਾ ਮੰਤਰੀਆਂ, ਵਿਧਾਇਕਾਂ, ਉੱਚ ਪੱਧਰੀ ਅਧਿਕਾਰੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਮਾਨ ਨੇ ਕਿਹਾ ਸੀ ਕਿ ਵਿਸ਼ੇਸ਼ ਵਟਸਐਪ ਨੰਬਰ 9501200200 ਤੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ਤੇ, ਅਸੀਂ 300 ਭ੍ਰਿਸ਼ਟ ਅਧਿਕਾਰੀਆਂ- ਕਰਮਚਾਰੀਆਂ ਨੂੰ ਨੱਥ ਪਾਉਣ ਦੇ ਯੋਗ ਹੋਏ ਹਾਂ। ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
More Than 4 Lakh Complaints Of Corruption But Less Than 00001 Cases Acted Upon
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)