DSP ਦਾ ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਗੰਨ ਮੈਨ ਰਸ਼ਪਿੰਦਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ

ਖੰਨਾ ਐਸਐਸਪੀ ਦਫ਼ਤਰ ਵਿਖੇ ਇੱਕ ਡੀਐਸਪੀ ਦੇ ਗਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ। ਕਾਂਸਟੇਬਲ ਰਸ਼ਪਿੰਦਰ ਸਿੰਘ ਵੋਮੈਨ ਸੈੱਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗਨਮੈਨ ਤਾਇਨਾਤ ਸੀ। ਹਾਸਲ ਜਾਣਕਾਰੀ ਅਨੁਸਾਰ ਅੱਜ ਜਦੋਂ ਰਸ਼ਪਿੰਦਰ ਐਸਐਸਪੀ ਦਫ਼ਤਰ ਵਿਖੇ ਰੀਡਰ ਬ੍ਰਾਂਚ ਚ ਬੈਠਾ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਖ਼ਮੀ ਹਾਲਤ ਚ ਰਸਪਿੰਦਰ ਨੂੰ ਨੇੜੇ ਹੀ ਆਈਵੀਵਾਈ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਦਾ ਸਰਵਿਸ ਰਿਵਾਲਵਰ ਰਸ਼ਪਿੰਦਰ ਦੇ ਹੱਥ ਚ ਸੀ ਜਿਸ ਨੂੰ ਸਾਫ਼ ਕਰਦੇ ਹੋਏ ਗੋਲੀ ਚੱਲ ਗਈ ਤੇ ਇਹ ਗੋਲੀ ਰਸ਼ਪਿੰਦਰ ਦੀ ਛਾਤੀ ਚ ਲੱਗੀ।




