ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾ ਦਿੱਤੀ ਹੈ। ਇਹ ਕਦਮ ਮੰਡ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਬਾਅਦ ਉਠਾਇਆ ਗਿਆ ਹੈ। ਮੰਡ ਨੇ ਇਸ ਉਪਰ ਇਤਰਾਜ਼ ਜਤਾਇਆ ਹੈ। ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਏਡੀਜੀਪੀ ਸਕਿਉਰਟੀ ਦੇ ਹੁਕਮਾਂ ਅਨੁਸਾਰ ਮੰਡ ਨੂੰ ਦਿੱਤੇ ਗਏ ਅੱਠ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਛੇ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਗੁਰਸਿਮਰਨ ਸਿੰਘ ਮੰਡ ਨੂੰ ਪਿਛਲੇ ਸਾਲ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਦਿੱਤੀ ਗਈ ਸੀ। ਦੱਸ ਦਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਪਿਛਲੇ ਮਹੀਨੇ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇ ਕੇ 11 ਜਵਾਨ ਦਿੱਤੇ ਗਏ ਸਨ। ਇਸ ਸਬੰਧੀ ਗੁਰਸਿਮਰਨ ਮੰਡ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸੀਆਰਪੀ ਦੀ ਸੁਰੱਖਿਆ ਮਿਲਣ ਦਾ ਬਹਾਨਾ ਬਣਾ ਕੇ ਗੰਨਮੈਨ ਵਾਪਸ ਲਏ ਹਨ। ਉਨ੍ਹਾਂ ਨੇ ਸੁਰੱਖਿਆ ਘਟਾਉਣ ਬਾਰੇ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਉਨ੍ਹਾਂ ਨੂੰ ਵਾਈ ਸੁਰੱਖਿਆ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਉਸ ਦੀ ਸੁਰੱਖਿਆ ਵਾਪਸ ਲੈ ਰਹੀ ਹੈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਸੁਰੱਖਿਆ ਵਾਪਸ ਲੈਣ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਉਸ ਦੇ ਘਰ ਜਾਣ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਸੁਰੱਖਿਆ ਵਜੋਂ ਘਰ ਦੀ ਗਲੀ ਦੇ ਦੋਹਾਂ ਪਾਸਿਆਂ ਤੇ ਰੇਤੇ ਦੀਆਂ ਬੋਰੀਆਂ ਲਾ ਕੇ ਬੰਕਰ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੰਡ ਨੂੰ ਕਈ ਮਹੀਨੇ ਘਰ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ।
After The Center Gave Y Category Protection To Gursimran Mand Punjab Police Also Made A Cut
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)