ਪੰਜਾਬੀ ਅਦਾਕਾਰ ਰਾਣਾ ਰਣਬੀਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਦੀ ਵਿਆਹ ਦੇ ਬੰਧਨ ਚ ਬੱਝਣ ਵਾਲੀ ਹੈ।ਅਦਾਕਾਰ ਰਾਣਾ ਰਣਬੀਰ ਨੇ ਆਪਣੀ ਧੀ ਸੀਰਤ ਰਾਣਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਰਾਣਾ ਰਣਬੀਰ ਨੇ ਕੈਪਸ਼ਨ ਵਿੱਚ ਲਿਖਿਆ, ਸਾਡੀ ਲਾਡੋ। ਧੀ ਪਿਆਰੀ। ਮਿੱਤਰ। ਉਸਤਾਦ। ਹੌਂਸਲਾ। ਆਜ਼ਾਦੀ। ਖੁਸ਼ਹਾਲੀ। ਸ਼ਾਦ ਵਕਤ। #daughter #daughterlove #karandiseerat- ਦੱਸ ਦੇਈਏ ਕਿ ਰਾਣਾ ਰਣਬੀਰ ਵੱਲ਼ੋਂ ਸਾਂਝੀ ਕੀਤੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਕਮੈਂਟ ਕਰ ਵਧਾਈ ਦੇ ਰਹੇ ਹਨ। ਪੰਜਾਬੀ ਕਲਾਕਾਰ ਰਘਵੀਰ ਬੋਲੀ ਨੇ ਇਸ ਤਸਵੀਰ ਉੱਪਰ ਕਮੈਂਟ ਕਰ ਲਿਖਿਆ, ਮੁਬਾਰਕਾਂ ਵੀਰੇ, ਬਹੁਤ ਪਿਆਰ ਸੀਰਤ ਨੂੰ.. ਖੁਸ਼ੀਆਂ ਦੇੇਵੇ ਵਾਹਿਗੁਰੂ ਹਮੇਸ਼ਾ- ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਕਮੈਂਟ ਕਰ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਸੀਰਤ ਰਾਣਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪ੍ਰੀ ਵੈਡਿੰਗ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜੋ ਕਿ ਸੋਸ਼ਲ ਮੀਡੀਆ ਉੱਪਰ ਖੂਬ ਵਾਈਰਲ ਹੋ ਰਹੀਆਂ ਹਨ ਰਾਣਾ ਰਣਬੀਰ ਦੀ ਧੀ ਵੱਲ਼ੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਣਾ ਰਣਬੀਰ ਆਪਣੀ ਧੀ ਸੀਰਤ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
Rana Ranbir Got Involved In The Wedding Preparations Of His Daughter Seerat Shared The Picture And Said Our Bride
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)