ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਸ੍ਰੀ ਕਰਤਾਰਪੁਰ ਦੇ ਸਾਹਮਣੇ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵਧਣ ਕਾਰਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਜਾਣ ਵਾਲੇ ਸ਼ਰਧਾਲੂ ਖ਼ਬਰ ਲਿਖੇ ਜਾਣ ਤਕ ਰੁਕੇੇ ਹੋਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਪਸੰਜਰ ਟਰਮੀਨਲ ਰਾਹੀਂ 100 ਦੇ ਕਰੀਬ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਮਿਲੀ ਸੀ ਅਤੇ ਵੀਰਵਾਰ ਤੜਕਸਾਰ ਸ਼ਰਧਾਲੂ ਟਰਮੀਨਲ ਡੇਰਾ ਬਾਬਾ ਨਾਨਕ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਸਨ। ਪਰੰਤੂ ਜੀਰੋ ਲਾਈਨ ਦੇ ਹੇਠੋਂ ਦੀ ਪਾਣੀ ਵਹਿ ਜਾਣ ਕਾਰਨ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਲਈ ਰਵਾਨਾ ਨਹੀਂ ਹੋ ਸਕੇ।