ਮੋਗਾ ਦੇ ਥਾਣਾ ਸਿਟੀ ਦੀ ਪੁਲਿਸ ਨੇ ਸਬਜ਼ੀ ਮੰਡੀ ਮੋਗਾ ਚ ਪੈਸਿਆਂ ਦੇ ਲੈਣ-ਦੇਣ ਅਤੇ ਕੁੱਟ ਮਾਰ ਨੂੰ ਲੈਕੇ ਇਕ ਮਾਮਲਾ ਦਰਜ ਕੀਤਾ ਸੀ, ਜਿਸ ਚ ਛੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ । ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਜਿਹੜਾ ਕਿ ਦਸਮੇਸ਼ ਨਗਰ ਮੋਗਾ ਦਾ ਰਹਿਣ ਵਾਲਾ ਨੌਜਵਾਨ ਨੇ ਕਿਹਾ ਕਿ ਉਹ 20 ਜੁਲਾਈ ਨੂੰ ਸ਼ਾਮ ਸਵਾ ਸੱਤ ਵਜੇ ਆਪਣੇ ਦੋਸਤ ਕੁਲਵਿੰਦਰ ਸਿੰਘ ਦੇ ਘਰੇ ਗਿਆ ਤੇ ਫੇਰ ਨਗਰ ਮੋਗਾ ਨਾਲ ਸਬਜ਼ੀ ਮੰਡੀ ਚ ਗਿਆ। ਜਿੱਥੇ ਦੋ ਮੋਟਰਸਾਈਕਲਾਂ ਤੇ ਪੈਸਿਆਂ ਦੇ ਲੈਣ-ਦੇਣ ਸਬੰਧੀ ਝਗੜੇ ਚ 20 ਜੁਲਾਈ ਨੂੰ ਸ਼ਾਮ ਸਵਾ ਸੱਤ ਵਜੇ ਜਗਦੀਸ਼ ਸਿੰਘ, ਗਗਨਦੀਪ ਸਿੰਘ, ਸੁਖਚੈਨ ਸਿੰਘ ਵਾਸੀ ਅੰਮਿ੍ਤਸਰ ਰੋਡ ਮੋਗਾ ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਆਉਂਦੇ ਹੀ ਉਨ੍ਹਾਂ ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਜਦੋਂ ਉਨ੍ਹਾਂ ਵਲੋਂ ਰੋਲਾ ਪਾਇਆ ਗਿਆ ਤਾਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਚ ਦਾਖ਼ਲ ਕਰਵਾਇਆ। ਪੁਲਿਸ ਨੇ ਇਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਫ਼ਰਾਰ ਹੋਏ ਮੁਲਜ਼ਮਾਂ ਦੀ ਭਾਲ ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।