ਪੁਲਿਸ ਨੇ ਗੱਡੀ ਚ ਸਵਾਰ ਹੋ ਕੇ ਪਿੰਡ ਕਾਲੀਏਵਾਲਾ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੌਧਰ ਜਾ ਰਹੇ ਪੁੱਤਰ ਸਮੇਤ ਪਤੀ-ਪਤਨੀ ਨੂੰ ਨਸ਼ਾ ਤਸਕਰੀ ਦੇ ਸ਼ੱਕ ਚ ਹਿਰਾਸਤ ਵਿਚ ਲੈ ਲਿਆ ਤੇ ਥਾਣੇ ਲੈ ਗਈ। ਪਰਿਵਾਰ ਦਾ ਦੋਸ਼ ਹੈ ਕਿ ਥਾਣੇ ਚ ਤਿੰਨਾਂ ਨਾਲ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਨਵਪ੍ਰੀਤ ਕੌਰ 32 ਦੀ ਮੌਤ ਹੋ ਗਈ। ਚਾਚਾ ਕੁਲਬੀਰ ਸਿੰਘ ਦਾ ਦੋਸ਼ ਹੈ ਕਿ ਪੁਲਿਸ ਨੇ 2 ਘੰਟੇ ਤੱਕ ਲਾਸ਼ ਨੂੰ ਥਾਣੇ ਚ ਰੱਖਣ ਤੋਂ ਬਾਅਦ ਉਸ ਦੇ ਭਰਾ ਅਤੇ ਬੇਟੇ ਸਹਿਜਦੀਪ ਨੂੰ ਲਾਸ਼ ਸੌਂਪ ਕੇ ਛੱਡ ਦਿੱਤਾ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੁਲਜ਼ਮ ਪੁਲਿਸ ਵਾਲਿਆਂ ਤੇ ਕੇਸ ਦਰਜ ਨਹੀਂ ਹੋਵੇਗਾ, ਉਦੋਂ ਤੱਕ ਨਾ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਿੰਡ ਕਾਲੀਏਵਾਲਾ ਦੇ ਕੁਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ, ਉਸ ਦੀ ਪਤਨੀ ਨਵਪ੍ਰੀਤ ਕੌਰ ਤੇ ਪੁੱਤਰ ਸਹਿਜਦੀਪ ਸਿੰਘ ਦੌਧਰ ਜਾ ਰਹੇ ਸਨ। ਪਿੰਡ ਦੌਧਰ ਕੋਲ ਥਾਣਾ ਬੱਧਨੀ ਕਲਾਂ ਪੁਲਿਸ ਨੇ ਨਸ਼ਾ ਤਸਕਰੀ ਦੇ ਸ਼ੱਕ ਵਿਚ ਗੱਡੀ ਨੂੰ ਰੋਕ ਲਿਆ ਅਤੇ ਤਿੰਨਾਂ ਨੂੰ ਹਿਰਾਸਤ ਵਿਚ ਲੈ ਕੇ ਥਾਣੇ ਲੈ ਗਈ। ਜਿੱਥੇ ਭਰਾ ਕੁਲਦੀਪ ਸਿੰਘ ਤੇ ਭਾਬੀ ਨਵਪ੍ਰੀਤ ਕੌਰ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਭਾਬੀ ਨਵਪ੍ਰੀਤ ਦੀ ਮੌਤ ਹੋ ਗਈ। ਇਸ ਮਾਮਲੇ ਚ ਪਰਿਵਾਰਕ ਮੈਂਬਰਾਂ ਨੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀ ਤੇ ਦੋਸ਼ ਲਾਇਆ ਹੈ ਕਿ ਪੁਲਿਸ ਵੱਲੋਂ ਕੁੱਟਮਾਰ ਕਰਨ ਨਾਲ ਨਵਪ੍ਰੀਤ ਕੌਰ ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਬੱਧਨੀ ਕਲਾਂ ਦੇ ਏਐੱਸਆਈ ਪ੍ਰੀਤਮ ਸਿੰਘ ਦਾ ਕਹਿਣਾ ਹੈ ਕਿ ਦੂਜੇ ਮਾਮਲੇ ਵਿਚ ਐੱਫਆਈਆਰ ਕਰਨ ਵਿਚ ਰੁੱਝੇ ਹੋਏ ਸਨ। ਘਟਨਾ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਮਾਮਲੇ ਨੂੰ ਲੈ ਕੇ ਜਦੋਂ ਐੱਸਐੱਸਪੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਤੱਕ ਘਟਨਾਕ੍ਰਮ ਦਾ ਖ਼ੁਲਾਸਾ ਕੀਤਾ ਜਾਵੇਗਾ।
A 32 year old Woman Died In The Police Post The Family Made Accusations Of Beating
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)