ਚੰਡੀਗੜਹ, 23 ਦਸੰਬਰ: ਪੋਹ ਦੇ ਮਹੀਨੇ ਫਤਹਿਗੜਹ ਸਾਹਿਬ ਤੇ ਚਮਕੌਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਨੇ ਇਤਿਹਾਸ ਨੂੰ ਵੱਡਾ ਮੋੜਾ ਦਿੱਤਾ। ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਵੱਲੋਂ ਦਿੱਤੀ ਸ਼ਹਾਦਤ ਰਹਿੰਦੀ ਦਨੀਆਂ ਤੱਕ ਪਰੇਰਨਾ ਦਾ ਸਰੋਤ ਰਹੇਗੀ। ਸਿੱਖਿਆ ਵਿਭਾਗ ਵੱਲੋਂ ਸਕੂਲੀ ਬੱਚਿਆਂ ਨੂੰ ਸ਼ਹੀਦੀ ਪਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲ ਜੋੜਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਹ ਗੱਲ ਸਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪਰੀਤ ਸਿੰਘ ਨੇ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਸਮੇਸ਼ ਪਿਤਾ ਸਰੀ ਗਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕਰਬਾਨੀ ਬਾਰੇ ਨਵੀਂ ਪੀੜਹੀ ਨੂੰ ਜਾਣੂੰ ਕਰਵਾਉਣ ਲਈ ਕਰਵਾ ਗ ਵੈਬੀਨਾਰ ਜੀਵਤ ਕਈ ਹਜ਼ਾਰ ਦੌਰਾਨ ਸੰਬੋਧਨ ਕਰਦਿਆਂ ਕਹੀ। ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਅਲਾਇੰਸ ਆਫ਼ ਸਿੱਖ ਦੇ ਸਹਿਯੋਗ ਨਾਲ ਕਰਵਾ ਇਸ ਵੈਬੀਨਾਰ ਵਿੱਚ ਜੂਸੈਟ ਰਾਹੀਂ ਸੂਬੇ ਦੇ 3300 ਸਕੂਲਾਂ ਦੇ 14 ਲੱਖ ਦੇ ਕਰੀਬ ਵਿਦਿਆਰਥੀ ਜੜੇ। ਜਥੇਦਾਰ ਗਿਆਨੀ ਹਰਪਰੀਤ ਸਿੰਘ ਨੇ ਆਪਣੇ ਰਿਕਾਰਡ ਕੀਤੇ ਸੰਬੋਧਨ ਵਿੱਚ ਕਿਹਾ ਕਿ ਪਰਾਣੇ ਸਮਿਆਂ ਵਿੱਚ ਘਰ ਵਿੱਚ ਬਜ਼ਰਗ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਖਾਸ ਕਰ ਕੇ ਸ਼ਹੀਦੀ ਪਰਸੰਗਾਂ ਦੀਆਂ ਸਾਖੀਆਂ ਸਣਾਉਂਦੇ ਰਹਿੰਦੇ ਸਨ ਪਰੰਤੂ ਅੱਜ ਦੇ ਸਮੇਂ ਵਿੱਚ ਨੀਵੀਂ ਪੀੜਹੀ ਅਮੀਰ ਵਿਰਸੇ ਤੋਂ ਦੂਰ ਹੋ ਰਹੀ ਹੈ ਜਿਸ ਕਰਕੇ ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਸ਼ਹੀਦੀ ਜੋੜ ਮੇਲ ਮੌਕੇ ਇਹ ਵੈਬੀਨਾਰ ਕਰਵਾ ਕੇ ਵਧੀਆ ਉਪਰਾਲਾ ਕੀਤਾ ਹੈ। ਉਨਹਾਂ ਕਿਹਾ ਕਿ ਸ਼ਾਨਾਂਮੱਤੇ ਇਤਿਹਾਸ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੋਹ ਦੇ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿੱਚ ਜਬਰ ਜ਼ਲਮ ਵਿਰੱਧ ਡਟਣ ਅਤੇ ਧਰਮ ਦੀ ਖਾਤਰ ਆਪਾ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ ਜਿਸ ਕਰਕੇ ਸਾਡਾ ਇਖਲਾਕੀ ਫਰਜ਼ ਬਣਦਾ ਹੈ ਕਿ ਆਉਣ ਵਾਲੀ ਪੀੜਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ। ਸਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜਾਰ ਸਿੰਘ ਅਤੇ ਸਰੀ ਫਤਹਿਗੜਹ ਸਾਹਿਬ ਵਿਖੇ ਮਾਤਾ ਗਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦਨੀਆਂ ਵਿੱਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਣ ਦੀ ਪਰੇਰਨਾ ਦਿੰਦੀਆਂ ਹਨ। ਸਿੱਖਿਆ ਮੰਤਰੀ ਨੇ ਇਸ ਮੌਕੇ ਲਾਨ ਕੀਤਾ ਕਿ ਇਤਿਹਾਸਕ ਦਿਹਾੜਿਆਂ ਮੌਕੇ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਆਪੋ-ਆਪਣੀਆਂ ਸੰਸਥਾਵਾਂ ਵਿੱਚ ਘੱਟੋ-ਘੱਟ ਇੱਕ ਘੰਟੇ ਦਾ ਪਰੋਗਰਾਮ ਜ਼ਰੂਰ ਕਰਵਾਉਣ ਜਿਸ ਵਿੱਚ ਸਬੰਧਤ ਸਖਸ਼ੀਅਤ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਉਣ ਵਾਲੀ ਪੀੜਹੀ ਪਰੇਰਨਾ ਲੈ ਸਕੇ। ਉਨਹਾਂ ਕਿਹਾ ਕਿ ਅਸਲ ਵਿੱਚ ਸਾਡੀਆਂ ਇਹ ਮਹਾਨ ਸਖਸ਼ੀਅਤਾਂ ਜਿਨਹਾਂ ਨੇ ਆਪਣੀ ਕਰਬਾਨੀ ਅਤੇ ਸਿੱਖਿਆਵਾਂ ਨਾਲ ਇਤਿਹਾਸ ਨੂੰ ਮੋੜਾ ਦਿੱਤਾ, ਸਾਡੀਆਂ ਰੋਲ ਮਾਡਲ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲਧਿਆਣਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰੀ ਗਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਵੱਲੋਂ ਦਿੱਤੀ ਗਈ ਸ਼ਹਾਦਤ ਕਿਸੇ ਧਰਮ ਖਿਲਾਫ ਨਹੀਂ ਸੀ ਸਗੋਂ ਉਸ ਵੇਲੇ ਦੇ ਹਕੂਮਤ ਵੱਲੋਂ ਕੀਤੇ ਜਬਰ ਜ਼ਲਮ ਖਿਲਾਫ ਸੀ। ਉਨਹਾਂ ਕਿਹਾ ਕਿ ਗਰੂ ਸਾਹਿਬ ਦੀ ਇਸ ਸੱਚ ਦੀ ਲੜਾਈ ਵਿੱਚ ਪੀਰ ਬੱਧੂ ਸ਼ਾਹ, ਗਨੀ ਖਾਂ, ਨਬੀ ਖਾਂ, ਮਾਲੇਰਕੋਟਲਾ ਦੇ ਨਵਾਬ ਸ਼ੇਰ ਮਹੰਮਦ ਖਾਨ ਜਿਹੇ ਮਸਲਮਾਨਾਂ ਨੇ ਵੀ ਉਸ ਵੇਲੇ ਦੀ ਹਕੂਮਤ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਖਿਲ਼ਾਫ ਆਵਾਜ਼ ਬਲੰਦ ਕੀਤਾ। ਸਰੀ ਗਰੂ ਗੋਬਿੰਦ ਸਿੰਘ ਜੀ ਦੇ ਸਮੱਚੇ ਪਰਿਵਾਰ ਨੇ ਮਨੱਖਤਾ ਵਾਸਤੇ ਸ਼ਹੀਦੀ ਦਿੱਤੀ।ਉਨਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਅਸੂਲਾਂ ਉੱਤੇ ਪਹਿਰਾ ਦਿੰਦਿਆਂ ਸ਼ਹਾਦਤ ਦਿੱਤੀ ਗਈ। ਉਨਹਾਂ ਕਿਹਾ ਕਿ ਅਜੋਕੀ ਪੀੜਹੀ ਨੂੰ ਛੋਟੀ ਉਮਰ ਵਿੱਚ ਕਰਬਾਨੀ ਦੇਣ ਵਾਲੇ ਸਾਹਿਬਜ਼ਾਦਿਆਂ ਦੀ ਜੀਵਨੀ ਤੋਂ ਪਰੇਰਨਾ ਲੈਣੀ ਚਾਹੀਦੀ ਹੈ ਅਤੇ ਸੱਚ ਦੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਅਲਾਇੰਸ ਆਫ਼ ਸਿੱਖ ਦੇ ਪਰਮਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵਧਾਈ ਦੇ ਪਾਤਰ ਹਨ ਜਿਨਹਾਂ ਪਰਖਿਆਂ ਦਾ ਇਤਿਹਾਸ ਭਵਿੱਖ ਦੀ ਪੀੜਹੀ ਨੂੰ ਦੱਸਣ ਦਾ ਨਿਵੇਕਲਾ ਉਪਰਾਲਾ ਕੀਤਾ। ਪਰੋਗਰਾਮ ਦਾ ਮੰਚ ਸੰਚਾਲਨ ਕਰਦਿਆਂ ਸਖਦੇਵ ਸਿੰਘ ਨੇ ਕਿਹਾ ਸਕੂਲੀ ਬੱਚਿਆਂ ਨੂੰ ਅਮੀਰ ਵਿਰਸੇ ਨਾਲ ਜੋੜਨਾ ਸਾਡਾ ਮੱਢਲਾ ਫਰਜ਼ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੋਹਾਣਾ ਦੀਆਂ ਵਿਦਿਆਰਥਣਾਂ ਗਰਜੋਤ ਕੌਰ ਤੇ ਤਨੀਸ਼ਾ ਸ਼ਰਮਾ ਨੇ ਸਾਹਿਬਜ਼ਾਦਿਆਂ ਦੀ ਜੀਵਨੀ, ਸ਼ਹਾਦਤ ਬਾਰੇ ਵਿਚਾਰ ਪਰਗਟਾ ਅਤੇ ਕਵਿਤਾਵਾਂ ਵੀ ਸਣਾਈਆਂ। ਦੋਵਾਂ ਵਿਦਿਆਰਥਣਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪਰੋ. ਯੋਗਰਾਜ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਗਰਜੋਤ ਸਿੰਘ ਅਤੇ ਜੂਸੈਟ ਦੀ ਟੀਮ ਅੰਮਰਿਤਪਾਲ ਸਿੰਘ, ਵਰਣਦੀਪ, ਸਿਮਰਨਜੀਤ ਸਿੰਘ ਤੇ ਹਰਸ਼ ਭਿੰਡਰ ਵੀ ਹਾਜ਼ਰ ਸਨ।
dedicated education department holds webinar many thousands alive dedicated to sahibzadas martyrdom
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)