ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਲੋਕ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਚ ਦੇਰੀ ਨਹੀਂ ਕਰਦੇ। ਇੱਥੋਂ ਤੱਕ ਹੁਣ ਪੁਲਿਸ ਦਾ ਵੀ ਕੋਈ ਡਰ-ਭੈਅ ਨਹੀਂ ਰਹਿ ਗਿਆ। ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਇੱਥੇ ਪੁਲਿਸ ਮੁਲਾਜ਼ਮ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ। ਲੋਕਾਂ ਦਾ ਹੌਸਲਾ ਇੰਨਾ ਵਧ ਗਿਆ ਕਿ ਉਹ ਖਾਕੀ ਵਰਦੀ ਨੂੰ ਹੱਥ ਪਾਉਣ ਤੋਂ ਵੀ ਨਹੀਂ ਡਰਦੇ। ਵੀਡੀਓ ਗੁਰਦਾਸਪੁਰ ਦਾ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਉਪਰ ਸਵਾਲ ਉੱਠ ਰਹੇ ਹਨ ਕਿ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਹਾਲਤ ਕੀ ਹੋਵੇਗੀ। ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਸਰਹੱਦੀ ਖੇਤਰ ਚ ਸੈਕਿੰਡ ਲਾਈਨ ਆਫ ਡਿਫੈਂਸ ਤੇ ਸਥਿਤ ਨਾਕੇ ਤੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ ਦੋ ਸ਼ੱਕੀ ਵਿਅਕਤੀ ਨਸ਼ੇ ਦੀ ਹਾਲਤ ਚ ਬਾਈਕ ਤੇ ਆਏ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਲਈ ਰੋਕਿਆ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਮੰਗੇ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਵੀ ਕੀਤੀ। ਇਸ ਸਬੰਧੀ ਸਾਥੀ ਪੁਲਿਸ ਮੁਲਾਜ਼ਮਾਂ ਨੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ ਤੇ ਆ ਕੇ ਰਾਜੇਸ਼ ਕੁਮਾਰ (ਬੱਬਾ) ਤੇ ਅਰਵਿੰਦਰ (ਸਾਬੀ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Kutapa Gave The Vehicle Documents To The Policeman When He Asked For Them At The Gate
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)