ਪੰਜਾਬ ਬੰਦ ਦੌਰਾਨ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਕਾਨਾਂ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀਆਂ ਤੇ ਇੱਕ ਦੁਕਾਨਦਾਰ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਮਸੀਤਾ ਰੋਡ ਦੀ ਦੱਸੀ ਜਾ ਰਹੀ ਹੈ, ਜਿੱਥੇ ਦੁਕਾਨ ਬੰਦ ਕਰਵਾਉਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚਕਾਰ ਬਹਿਸ ਹੋ ਗਈ। ਇਸ ਦੌਰਾਨ ਇੱਕ ਦੁਕਾਨਦਾਰ ਨੇ ਪ੍ਰਦਰਸ਼ਨਕਾਰੀ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਮੋਗਾ ਕੋਟ ਇਸੇ ਖਾਂ ਦੇ ਮੇਨ ਚੌਕ ਵਿੱਚ ਜਾਮ ਲਾ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਹੈ।