ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਨਿਯੁਕਤ ਕੀਤੇ ਨਵੇਂ ਸਿੱਖ ਪ੍ਰਸ਼ਾਸਕ ਸਬੰਧੀ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਸ ਤੋਂ ਪਹਿਲਾਂ ਗੈਰ ਸਿੱਖ ਵਿਅਕਤੀ ਨੂੰ ਪ੍ਰਸ਼ਾਸਕ ਲਾਏ ਜਾਣ ਦਾ ਵਿਰੋਧ ਕੀਤਾ ਗਿਆ ਸੀ। ਹੁਣ ਸਿੱਖ ਲੀਡਰ ਪਰਮਜੀਤ ਸਿੰਘ ਸਰਨਾ ਨੇ ਮੰਗ ਉਠਾਈ ਹੈ ਕਿ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ। ਹਾਸਲ ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੀ ਮੰਗ ਤੇ ਮਹਾਰਾਸ਼ਟਰ ਸਰਕਾਰ ਨੇ ਸਾਬਕਾ ਆਈਏਐਸ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਨੂੰ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਹੈ। ਉਹ ਪਹਿਲਾਂ ਵੀ ਇਸ ਬੋਰਡ ਦੇ ਪ੍ਰਸ਼ਾਸਕ ਰਹਿ ਚੁੱਕੇ ਹਨ ਪਰ ਹੁਣ ਇਸ ਨਵੀਂ ਨਿਯੁਕਤੀ ਨੂੰ ਲੈ ਕੇ ਦਿੱਲੀ ਦੇ ਸਿੱਖ ਆਗੂਆਂ ਵਿਚਾਲੇ ਮਤਭੇਦ ਸ਼ੁਰੂ ਹੋ ਗਏ ਹਨ। ਦਰਅਸਲ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਇਸ ਤਬਦੀਲੀ ਦਾ ਸਿਹਰਾ ਆਪਣੇ ਸਿਰ ਲੈ ਰਹੇ ਹਨ। ਉਹ ਇਸ ਸਬੰਧੀ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨੂੰ ਮਿਲਣ ਗਏ ਸਨ। ਹੁਣ ਇਸ ਨਵੀਂ ਨਿਯੁਕਤੀ ਦਾ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਪ੍ਰਬੰਧਕ ਲਾਉਣਾ ਮੰਦਭਾਗਾ ਹੈ। ਇਸ ਨਿਯੁਕਤੀ ਲਈ ਉਨ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸੰਸਥਾ ਦੀ ਜ਼ਿੰਮੇਵਾਰੀ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਨੂੰ ਦਿੱਤੀ ਜਾਣੀ ਚਾਹੀਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਇਸ ਨਿਯੁਕਤੀ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਦੀ ਸਿਫ਼ਾਰਸ਼ ਵੀ ਕੀਤੀ ਹੈ।
Questions Raised On The Newly Appointed Administrator Of Gurdwara Sri Hazur Sahib Management Board How Will Sikhs Handle The Responsibility Without Him
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)