ਹੜ੍ਹਾਂ ਦਾ ਮੁੜ ਖਤਰਾ! ਹਿਮਾਚਲ ਚ ਬਾਰਸ਼ ਕਾਰਨ ਪੰਜਾਬ ਦੇ ਡੈਮ ਫੁੱਲ, ਅੱਜ ਖੁੱਲ੍ਹਣਗੇ ਫਲੱਡ ਗੇਟ

14/08/2023 | Public Times Bureau | Panjab

ਹਿਮਾਚਲ ਪ੍ਰਦੇਸ਼ ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਪੰਜਾਬ ਦੇ ਦਰਿਆਵਾਂ ਦੇ ਨਾਲ ਹੀ ਡੈਮਾਂ ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਨਵਾਂਸ਼ਹਿਰ ਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਵੀ ਪੰਜਾਬ ਵਿੱਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਬੀਬੀਐਮਬੀ ਪ੍ਰਸ਼ਾਸਨ ਮੁਤਾਬਕ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਐਤਵਾਰ ਸ਼ਾਮ 6 ਵਜੇ ਤੱਕ ਇੱਕ ਫੁੱਟ ਵਧ ਕੇ 1672.25 ਫੁੱਟ ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਟੈਸਟਿੰਗ ਲਈ ਭਾਖੜਾ ਦੇ ਚਾਰ ਫਲੱਡ ਗੇਟ 2-2 ਫੁੱਟ ਖੋਲ੍ਹ ਕੇ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ। ਪੌਂਗ ਡੈਮ ਚ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚਣ ਤੋਂ ਬਾਅਦ ਬੀਬੀਐਮਬੀ ਪ੍ਰਬੰਧਨ ਨੇ ਸੋਮਵਾਰ 14 ਅਗਸਤ ਨੂੰ ਬਿਆਸ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਚ ਅਲਰਟ ਜਾਰੀ ਕਰ ਦਿੱਤਾ ਹੈ। ਸੋਮਵਾਰ ਨੂੰ ਸਵੇਰੇ 8 ਵਜੇ 25 ਹਜ਼ਾਰ ਕਿਊਸਿਕ, ਸਵੇਰੇ 10 ਵਜੇ 40 ਹਜ਼ਾਰ ਕਿਊਸਿਕ ਤੇ ਦੁਪਹਿਰ 12 ਵਜੇ ਤੋਂ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਮੀਂਹ ਦਾ ਯੈਲੋ ਅਲਰਟ ਹੈ। ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਮੋਗਾ ਦੇ ਧਰਮਕੋਟ ਦੇ ਕਈ ਪਿੰਡਾਂ ਵਿੱਚ ਫਸਲ ਤਬਾਹ ਹੋਈ ਹੈ। ਸੰਗਰੂਰ ਚ ਘੱਗਰ ਦੇ ਪਾਣੀ ਦਾ ਪੱਧਰ ਮੁੜ 39.6 ਫੁੱਟ ਤੇ ਪਹੁੰਚ ਗਿਆ ਹੈ।

Risk Of Flooding Again Due To Rain In Himachal The Dams Of Punjab Are Full The Flood Gates Will Be Opened Today


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App