ਜੈਤਸਰੀ ਮਹਲਾ ੫॥ ਆਏ ਅਨਿਕ ਜਨਮ ਭ੍ਰਮਿ ਸਰਣੀ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ॥੧॥ਰਹਾਉ॥

28/08/2023 | Public Times Bureau | Darbar Sahib

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

Jaitsree Fifth Mehl After Wandering Through So Many Incarnations I Have Come To Your Sanctuary


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App