ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
Dhanaasaree First Mehl I Live By Your Name My Mind Is In Ecstasy Lord
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)