Punjab ਦੇ ਸਕੂਲ ਚ ਸਿੱਖ ਵਿਦਿਆਰਥੀਆਂ ਨਾਲ ਪੱਖਪਾਤ, ਦਸਤਾਰ ਦੀ ਵਜ੍ਹਾਂ ਨਾਲ ਖੇਡਾਂ ਚੋਂ ਕੱਢਿਆ ਬਾਹਰ !

18/09/2023 | Public Times Bureau | Panjab

"ਪੰਜਾਬ ਵਿੱਚ ਚੱਲ ਰਹੀਆਂ ਸਕੂਲੀ ਖੇਡਾਂ ਦੌਰਾਨ ਇੱਕ ਗੁਰਸਿੱਖ ਵਿਦਿਆਰਥੀਆਂ ਨਾ ਪੱਖ ਪਾਤ ਦਾ ਵਤੀਰਾ ਦੇਖਣ ਨੂੰ ਮਿਲਿਆ ਹੈ। ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਸਕੇਟਿੰਗ ਮੁਕਾਬਲੇ ਦੌਰਾਨ ਹੈਲਮਟ ਨਾ ਪਾਉਣ ਤੇ ਇੱਕ ਗੁਰਸਿੱਖ ਵਿਦਿਆਰਥੀ ਨੂੰ ਮੁਕਾਬਲੇ ਚੋਂ ਬਾਹਰ ਕਰ ਦਿੱਤਾ ਗਿਆ। ਵਿਦਿਆਰਥੀ ਦੇ ਮਾਤਾ-ਪਿਤਾ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਖੇਡ ਮੰਤਰੀ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਇਨਸਾਫ ਦੀ ਮੰਗ ਕੀਤੀ ਹੈ। ਪਿੰਡ ਬਣਵਾਲਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਿਆਜ਼ਪ੍ਰਤਾਪ ਸਿੰਘ ਪਾਤੜਾਂ ਦੇ ਸਪਾਰਕਿੰਗ ਸਕੂਲ ਵਿੱਚ ਪੜ੍ਹਦਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ 11 ਸਾਲ ਉਮਰ ਵਰਗ ਦੇ ਇੱਕ ਹਜ਼ਾਰ ਮੀਟਰ ਦੇ ਮੁਕਬਾਲੇ ਵਿੱਚ ਇੱਕ ਗੇੜ ਪੂਰਾ ਹੋਣ ਮਗਰੋਂ ਉਸ ਦੇ ਬੇਟੇ ਨੂੰ ਇਹ ਕਹਿ ਕੇ ਬਾਹਰ ਕੱਢ ਦਿੱਤਾ ਗਿਆ ਕਿ ਉਸ ਨੇ ਹੈਲਮਟ ਨਹੀਂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹੋਏ ਕਈ ਗੇੜਾਂ ਵਿੱਚ ਵੀ ਕਈ ਵਿਦਿਆਰਥੀਆਂ ਨੇ ਬਿਨਾਂ ਹੈਲਮਟ ਤੋਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਖੇਡ ਮੁਕਾਬਲਿਆ ਦੇ ਇੰਚਾਰਜ ਪਰਮਜੀਤ ਸਿੰਘ ਸੋਹੀ ਨੇ ਉਸ ਕੋਲ ਸਿਖਲਾਈ ਲੈ ਰਹੇ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਦੇ ਮਕਸਦ ਨਾਲ ਉਸ ਦੇ ਬੱਚੇ ਨਾਲ ਪੱਖਪਾਤ ਕੀਤਾ ਹੈ। ਮਾਮਲੇ ਸਬੰਧੀ ਖੇਡਾਂ ਦੇ ਇੰਚਾਰਜ ਪਰਮਜੀਤ ਸਿੰਘ ਸੋਹੀ ਨੇ ਕਿਹਾ ਕਿ ਖੇਡ ਨਿਯਮਾਂ ਮੁਤਾਬਕ ਕਿਸੇ ਗੁਰਸਿੱਖ ਬੱਚੇ ਨੂੰ ਹੈਲਮਟ ਪਹਿਨਣ ਤੋਂ ਛੋਟ ਨਹੀਂ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਉਨ੍ਹਾਂ ਬੱਚੇ ਨੂੰ ਡਿਸਕੁਆਲੀਫਾਈ ਕੀਤਾ ਹੈ। ਖੇਡ ਦਾ ਇਕ ਰਾਊਡ ਪੂਰਾ ਹੋਣ ਤੋਂ ਬਾਅਦ ਬੱਚੇ ਨੂੰ ਬਾਹਰ ਕੱਢੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਟਾਫ਼ ਦੀ ਗ਼ਲਤੀ ਹੈ।"

In The School Of Punjab Sikh Students Were Discriminated Against Expelled From Sports Because Of Turban


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App