ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਪਰਿਵਾਰ ਨੂੰ ਬੇਹੋਸ਼ ਕਰਕੇ ਨੌਕਰ ਲੱਖਾਂ ਦੇ ਗਹਿਣੇ ਤੇ ਨਕਦੀ ਲੈਕੇ ਹੋਇਆ ਫਰਾਰ

18/09/2023 | Public Times Bureau | Panjab

ਨੌਕਰ ਵਲੋਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰਕੇ ਘਰ ਚੋਂ ਲੱਖਾਂ ਰੁਪਏ ਦੇ ਸੋਨੇ ,ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਗਰਚਾ ਦੇ ਗੁਆਂਢੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਸੋਮਵਾਰ ਸਵੇਰੇ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਸਾਰਾ ਪਰਿਵਾਰ ਬੇਹੋਸ਼ ਪਾਇਆ ਗਿਆ। ਚੋਰੀ ਦੀ ਵਾਰਦਾਤ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਪੱਖੋਵਾਲ ਰੋਡ ਸਥਿਤ ਸਾਬਕਾ ਮੰਤਰੀ ਦੇ ਨਿਵਾਸ ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੇਸ ਦੀ ਡੂੰਘਾਈ ਨਾਲ ਤਫਤੀਸ਼ ਕਰ ਕੀਤੀ ਜਾ ਰਹੀ ਹੈ।

Ex minister Jagdish Singh Garcha s Family Was Sedated And The Servant Escaped With Lakhs Of Jewelery And Cash


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App