"ਹੁਸ਼ਿਆਰਪੁਰ ਚਿੰਤਪੂਰਨੀ ਮਾਰਗ ਤੇ ਗਗਰੇਟ ਨਜ਼ਦੀਕ ਸਥਿਤ ਇੱਕ ਨਾਮੀ ਰੈਸਟੋਰੈਂਟ ਤੋਂ ਦੋ ਕੁ ਕਿਲੋਮੀਟਰ ਦੀ ਦੂਰੀ ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਿਆ। ਇਸ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਨੈਸ਼ਨਲ ਮੁੱਖ ਮਾਰਗ ਬੰਦ ਹੋ ਗਿਆ ਤੇ ਸੜਕ ਦੇ ਦੋਹਾਂ ਪਾਸਿਆਂ ਤੇ ਲੰਮਾ ਜਾਮ ਲੱਗ ਗਿਆ। ਹਾਲਾਂਕਿ ਇਸ ਦੌਰਾਨ ਲੋਕਾਂ ਵੱਲੋਂ ਖੁਦ ਹੀ ਆਪਣੇ ਪੱਧਰ ਤੇ ਸੜਕ ਨੂੰ ਸਾਫ ਕਰਨ ਲਈ ਯਤਨ ਅਰੰਭਣੇ ਸ਼ੁਰੂ ਕਰ ਦਿੱਤੇ ਗਏ। ਹਾਸਲ ਜਾਣਕਾਰੀ ਮੁਤਾਬਕ ਇੱਕ ਵੱਡਾ ਦਰੱਖਤ ਪਹਾੜੀ ਖਿਸਕਣ ਕਾਰਨ ਸੜਕ ਦੇ ਵਿਚਕਾਰ ਆ ਕੇ ਡਿੱਗ ਪਿਆ ਜਿਸ ਕਾਰਨ ਇਹ ਮੁੱਖ ਮਾਰਗ ਬੰਦ ਹੋ ਗਿਆ। ਅੱਜ ਮੰਗਲਵਾਰ ਦਾ ਦਿਨ ਹੋਣ ਕਾਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਚਿੰਤਪੂਰਨੀ ਦੇ ਦਰਬਾਰ ਨਤਮਸਤਕ ਹੋਣ ਲਈ ਜਾਂਦੇ ਹਨ। ਸ਼ਰਧਾਲੂਆਂ ਦੀ ਵੱਡੀ ਗਿਣਤੀ ਹੋਣ ਕਾਰਨ ਸੜਕ ਦੇ ਦੋਹਾਂ ਪਾਸਿਆਂ ਤੇ ਵੱਡਾ ਜਾਮ ਲੱਗ ਗਿਆ। ਦੱਸਣਯੋਗ ਹੈ ਕਿ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਭਿਆਨਕ ਹਾਲਾਤ ਪੈਦਾ ਹੋਏ ਸਨ। ਹਿਮਾਚਲ ਵਿੱਚ ਕਾਫੀ ਜਿਆਦਾ ਨੁਕਸਾਨ ਵੀ ਹੋਇਆ ਸੀ। ਹਿਮਾਚਲ ਵਿੱਚ ਹੀ ਹੋਣ ਵਾਲੀ ਬਾਰਸ਼ ਤੇ ਬੱਦਲ ਫਟਣ ਕਾਰਨ ਪੰਜਾਬ ਵਿੱਚ ਹੜ੍ਹ ਆਏ ਸਨ। ਪੰਜਾਬ ਦੇ ਦਰਿਆਵਾਂ ਤੇ ਡੈਮਾਂ ਵਿੱਚ ਪਾਣੀ ਦਾ ਲੇਵਲ ਵਧਣ ਕਾਰਨ ਡੈਮਾਂ ਵਿੱਚੋਂ ਪਾਣੀ ਵੀ ਛੱਡਿਆ ਜਾ ਰਿਹਾ ਸੀ। ਪ੍ਰਸਾਸ਼ਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਘਰਾਂ ਵਿੱਚੋਂ ਬਾਹਰ ਹਿਮਾਚਲ ਵਿੱਚ ਘੁੰਮਣ ਲਈ ਜਾ ਰਹੇ ਹਨ ਤਾਂ ਇਸ ਤਰ੍ਹਾਂ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਤੇ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।"
Hoshiarpur chintapurni Road Closed Due To Landslide Long Traffic Jam On The Road
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)