ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ

20/09/2023 | Public Times Bureau | Amritsar

1984 ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਉੱਥੇ ਹੀ ਦਿੱਲੀ ਅਦਾਲਤ ਦੇ ਇਸ ਫੈਸਲੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।

Acquittal Of Sajjan Kumar And Others In A Case Related To Sikh Massacre Is Sad Advocate Dhami


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App