ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਡਿਪਟੀ ਕਮਿਸ਼ਨ ਕੰਪਲੈਕਸ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਡਿਪਟੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਭੁੱਲਰ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੋਜ਼ਾ ਸਿੰਘ ਸਰਾਰੀ, ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਸ ਵਿੱਚ ਲਿਖਿਆ ਸੀ, ਸੰਜੇ ਸਿੰਘ ਨੂੰ ਰਿਹਾਅ ਕਰੋ। ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਗੁਰੂਹਰਸਹਾਏ ਦੇ ਵਿਧਾਇਕ ਫੋਜ਼ਾ ਸਿੰਘ ਸਰਾਰੀ ਨੇ ਕਿਹਾ, ਕੇਂਦਰ ਸਰਕਾਰ ਘਬਰਾ ਗਈ ਹੈ, ਜਿਸ ਕਾਰਨ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਈਡੀ ਰਾਹੀਂ ਗ੍ਰਿਫ਼ਤਾਰ ਕਰ ਰਹੀ ਹੈ। ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਰਿਹਾਅ ਕੀਤਾ ਜਾਵੇ।