ਆਯੁਸ਼ਮਾਨ ਭਾਰਤ CM ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਇਨਾਮ ਜਿੱਤੋ

16/10/2023 | Public Times Bureau | Panjab

"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇਦਿਸ਼ਾ ਨਿਰਦੇਸ਼ਾਂ ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ। ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ , ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏਰੁ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ। ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏਰੁ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ। ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ ""ਆਯੁਸ਼ਮਾਨ ਐਪ"" ਦੀ ਵਰਤੋਂ ਕਰਕੇ, ""beneficiary.nha.gov.in"" ਵੈਬਸਾਈਟ ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀ ਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀ ਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰਦੂ , ਰਜਿਸਟਰਡ ਛੋਟੇਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।"

Register For Ayushman Bharat Cm Health Insurance Yojana And Win A Prize Of Rs


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App