ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ 'ਚ ਭਗੌੜੇ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਦੋਸ਼ੀ ਰਾਜਜੀਤ 'ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ 'ਚ ਹੇਰਾਫੇਰੀ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਟੇਟ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਮੁਅੱਤਲ ਪੰਜਾਬ ਦੇ ਏਆਈਜੀ ਰਾਜ ਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਏਜੰਸੀ ਨੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਆਖਰੀ ਵਾਰ ਮੋਹਾਲੀ ਸਥਿਤ ਪੰਜਾਬ ਐਸਟੀਐਫ ਦਫ਼ਤਰ ਵਿੱਚ ਦੇਖਿਆ ਗਿਆ ਸੀ।
ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਵੱਡਾ ਝਟਕਾ! ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ





