ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਸੀਨੀਅਰ ਆਗੂ ਗੁਰਿੰਦਰਪਾਲ ਸਿੰਘ ਪੱਪੂ ਦਾ ਦੇਹਾਂਤ ਹੋ ਗਿਆ। ਗੁਰਿੰਦਰਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ। ਜਾਣਕਾਰੀ ਅਨੁਸਾਰ ਗੁਰਿੰਦਰਪਾਲ ਪੱਪੂ ਅੱਜ ਸਵੇਰੇ ਗੁਰੂਦੁਆਰਾ ਸਾਹਿਬ ਤੋਂ ਘਰ ਵਾਪਸ ਆ ਰਹੇ ਸਨ ਤਾਂ ਉਹਨਾਂ ਦੇ ਸਕੂਟਰ ਵਿੱਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ।ਕੁਝ ਦੇਰ ਬਾਅਦ ਉਹਨਾਂ ਦੀ ਸਿਹਤ ਖ਼ਰਾਬ ਹੋਈ ਅਤੇ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਜਵਾਬ ਦੇ ਦਿੱਤਾ ।
Akali Leader Gurinderpal Singh Pappu Is No Longer Injured After A Vehicle Collision Hospitalized
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)