67 ਦਿਨਾਂ ਬਾਅਦ ਨੌਜਵਾਨ ਦੀ ਲਾਸ਼ ਪਹੁੰਚੀ ਪੰਜਾਬ, ਦਿਲ ਦਾ ਦੌਰਾ ਪੈਣ ਨਾਲ ਅਗਸਤ 'ਚ ਹੋਈ ਸੀ ਮੌਤ

24/10/2023 | Public Times Bureau | Panjab

ਪਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਯਤਨ ਨਾਲ ਬੀਤੀ ਰਾਤ ਫਿਲੌਰ ਵਾਸੀ ਅੰਮ੍ਰਿਤਪਾਲ ਸਿੰਘ ਦੀ ਜਾਰਡਨ ਤੋਂ ਲਾਸ਼ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ। ਨੌਜਵਾਨ ਦੀ ਦੇਹ ਨੂੰ ਲੈਣ ਲਈ ਉਸ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਵੀ ਰਾਤ ਕਰੀਬ ਦੋ ਵਜੇ ਹਵਾਈ ਅੱਡੇ ਪੁੱਜੇ। ਇਸ ਮੌਕੇ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 35 ਸਾਲਾ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਰੋਜ਼ੀ ਰੋਟੀ ਲਈ ਬੀਤੇ ਸਮੇਂ ਤੋਂ ਜਾਰਡਨ ਵਿੱਚ ਰਹਿ ਰਿਹਾ ਸੀ, ਜਿਥੇ ਉਸ ਦੀ 15 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਸ ਦੇ ਪਿਤਾ ਦੀ ਮੌਤ ਅੰਮ੍ਰਿਤਪਾਲ ਸਿੰਘ ਦੇ ਬਚਪਨ ਵਿੱਚ ਹੀ ਹੋ ਗਈ ਸੀ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਾਰਡਨ ਵਿੱਚ ਕੋਈ ਹੋਰ ਰਿਸ਼ਤੇਦਾਰ ਜਾਂ ਸਬੰਧੀ ਨਾ ਹੋਣ ਕਾਰਨ ਲਾਸ਼ ਲਿਆਉਣ ਵਿੱਚ ਵੀ ਪ੍ਰੇਸ਼ਾਨੀ ਹੋ ਰਹੀ ਸੀ। ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਆਪਣੀ ਹੱਡ ਬੀਤੀ ਸੁਣਾਈ ਜਿਸ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਦਦ ਕਰ ਲਈ ਕਿਹਾ ਗਿਆ।ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ,‘ਮੈਂ ਆਪਣੇ ਵਿਭਾਗ ਨਾਲ ਮਿਲਕੇ ਜਾਰਡਨ ਸਥਿਤ ਭਾਰਤੀ ਦੂਤਘਰ ਨਾਲ ਲਗਾਤਾਰ ਰਾਬਤਾ ਰੱਖਿਆ ਤਾਂ ਜਾ ਕੇ ਦੇਹ ਬਾਰੇ ਕੁੱਝ ਪਤਾ ਲੱਗਾ ਅਤੇ ਹੁਣ 67 ਦਿਨ ਬਾਅਦ ਲਾਸ਼ ਭਾਰਤ ਆ ਸਕੀ

After 67 Days The Body Of The Young Man Reached Punjab He Died Due To Heart Attack In August


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App