ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਸਮਾਂ ਹੱਦ ਵਧਾ ਕੇ 10 ਦਸੰਬਰ ਤੱਕ ਕਰ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਜੋ ਸਮਾਂ ਹੁਣ ਸਰਕਾਰ ਵੱਲੋਂ ਦਿੱਤਾ ਗਿਆ ਹੈ ਉਹ ਕਾਫ਼ੀ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੀ ਪੀਏਸੀ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਕੀਤਾ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰਕਾਰ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਟਵਾਰੀਆਂ ਵੱਲੋਂ ਵਾਧੂ ਚਾਰਜ ਵਾਲੇ ਪਿੰਡਾਂ ਦਾ ਕੰਮ ਛੱਡੇ ਜਾਣ ਕਾਰਨ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਕਿਵੇਂ ਬਣਨਗੀਆਂ? ਕਿਉਂਕਿ ਪਟਵਾਰੀਆਂ ਦੀ ਕਮੀ ਚੱਲ ਰਹੀ ਹੈ, ਜੋ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੰਸਦ ਤੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਬਣਦੀਆਂ ਹਨ ਉਸੇ ਪ੍ਰਕਿਰਿਆ ਤਹਿਤ ਸ਼੍ਰੋਮਣੀ ਕਮੇਟੀ ਲਈ ਵੋਟਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।
The Deadline For Casting Votes For Shiromani Committee Elections Should Be Made Till December 10 Simranjit Singh Hon
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)