ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ.ਵਾਈ.ਐਲ ਮੁੱਦੇ 'ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਸੂਬਾਈ ਸਿਆਸਤਦਾਨਾਂ ਦਾ ਸਮਰਥਨ ਲੈਣ ਦੀ ਬਜਾਏ ਸਿਆਸੀ ਸ਼ੋਹਰਤ ਹਾਸਲ ਕਰਨ ਦੇ ਫੈਸਲੇ ਪਿੱਛੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਵਿਰੋਧੀ ਸੋਚ ਦਾ ਹੱਥ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਭਗਵੰਤ ਮਾਨ ਦੀ 'ਬਹਿਸ' ਨੂੰ ਸਵੀਕਾਰ ਕਰਨ ਤੋਂ ਬਾਅਦ ਸਰਕਾਰ ਅਤੇ ਸਰਕਾਰੀ ਤੰਤਰ ਬੇਵੱਸ ਹੋ ਗਿਆ ਹੈ, ਪਰ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਬਹਿਸ ਤੋਂ ਭੱਜਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾਈ ਮੁੱਦੇ ’ਤੇ ਸਾਰਿਆਂ ਵਿੱਚ ਸਹਿਯੋਗ ਅਤੇ ਭਰੋਸਾ ਪੈਦਾ ਕਰਨ ਦੀ ਲੋੜ ਹੈ, ਪਰ ਮੁੱਖ ਮੰਤਰੀ ਮਾਨ ਨੇ ਇਹ ਸਭ ਕੁਝ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਪਾਣੀਆਂ ਦੇ ਕੇਸ ਦਾ ਸਹੀ ਢੰਗ ਨਾਲ ਵਕਾਲਤ ਕਰਨ ਵਿੱਚ ਆਪਣੀ ਸਰਕਾਰ ਦੀ ਜਾਣਬੁਝ ਕੇ ਕੀਤੀ ਗਈ ਕੁਤਾਹੀ ਨੂੰ ਛੁਪਾਉਣ ਲਈ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਜਾਣ ਤੋਂ ਬਾਅਦ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕੇਜਰੀਵਾਲ ਦਾ ਪੈਂਤੜਾ ਹਮੇਸ਼ਾ ਬਦਲਦਾ ਰਿਹਾ ਹੈ। 'ਆਪ' ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਪੰਜਾਬ ਦੇ ਪਾਣੀਆਂ 'ਤੇ ਹਰਿਆਣਾ ਦੇ 'ਹੱਕ' ਦੀ ਵਕਾਲਤ ਕਰਨਾ ਵੀ ਕੇਜਰੀਵਾਲ ਦੀ ਸੋਚ ਦੀ ਛਾਪ ਛੱਡਦਾ ਹੈ ਕਿ ਪਾਣੀ 'ਤੇ ਸਾਰਿਆਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਾਹਿਰਾਂ ਨੇ ਹੀ ਨਹੀਂ, ਸਗੋਂ ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਵੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਸੋਮਿਆਂ ਦੇ ਜਲਦੀ ਖਾਤਮੇ ਬਾਰੇ ਚੇਤਾਵਨੀ ਦਿੱਤੀ ਹੈ, ਇਸ ਲਈ ਸਾਨੂੰ ਇਸ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਤੋਂ ਜਵਾਬ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਸਥਿਰ ਕਰਨ, ਪੰਜਾਬ ਦੇ ਦਰਿਆਈ ਪਾਣੀਆਂ 'ਤੇ ਮਾਲਕੀ ਹੱਕ ਹਾਸਲ ਕਰਨ, ਦੂਜੇ ਰਾਜਾਂ ਨੂੰ ਜਾਣ ਵਾਲੇ ਪਾਣੀਆਂ 'ਤੇ ਰਾਇਲਟੀ ਲੈਣ, ਪੰਜਾਬੀਆਂ ਦਾ ਪਰਵਾਸ ਰੋਕਨ, ਸੂਬੇ ਵਿੱਚ ਲੁੱਟ-ਖੋਹ, ਗੈਂਗ ਵਾਰ ਅਤੇ ਹਿੰਸਾ ਕਾਰਨ ਆਮ ਅਤੇ ਖਾਸ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਅਮਨ-ਕਾਨੂੰਨ ਨੂੰ ਸੁਧਾਰਨ ਲਈ ਕੀ ਕਰ ਰਹੀ ਹੈ? ਪਰ ਇੱਥੇ ਨਸ਼ਿਆਂ 'ਤੇ ਕਾਬੂ ਪਾਉਣਾ ਤਾਂ ਦੂਰ ਦੀ ਗੱਲ, ਫੜੇ ਗਏ ਨਸ਼ਾ ਤਸਕਰਾਂ ਦੇ ਮਾਮਲੇ 'ਚ ਢਿੱਲ-ਮੱਠ ਕਾਰਨ ਸਰਕਾਰ ਨੂੰ ਹਾਈਕੋਰਟ ਤੋਂ ਫਟਕਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
Cm Bhagwant Mann Failed To Create A Common Front For The Interests Of The State Prof Sarchand Singh
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)