ਕਤਲ ਅਤੇ ਲੁੱਟ-ਖੋਹ ਦੇ ਮਾਮਲੇ 'ਚ 11 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਰਾਜਪੁਰ ਥਾਣਾ ਪੁਲਿਸ ਨੇ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਅਜੈ ਸਿੰਘ ਨੇ ਦੱਸਿਆ ਕਿ ਮਨਜੀਤ ਵਾਸੀ ਪਿੰਡ ਕਾਹਨਪੁਰ, ਥਾਣਾ ਮਕਸੂਦਾ, ਜ਼ਿਲ੍ਹਾ ਜਲੰਧਰ ਸਾਲ 2012 'ਚ ਕਤਲ ਅਤੇ ਲੁੱਟ-ਖੋਹ ਦੇ ਕੇਸ 'ਚ ਭਗੌੜਾ ਸੀ। ਅਦਾਲਤ ਵੱਲੋਂ ਮੁਲਜ਼ਮ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਤੇ ਕੁਰਕੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਮੁਲਜ਼ਮ ਪੁਲਿਸ ਤੋਂ ਬਚਣ ਲਈ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਸੀ। ਮੁਲਜ਼ਮ ਜਲੰਧਰ ਦੀ ਇੱਕ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ।
ਕਤਲ ਤੇ ਲੁੱਟ-ਖੋਹ ਦੇ ਮਾਮਲੇ 'ਚ 11 ਸਾਲਾਂ ਤੋਂ ਭਗੌੜਾ ਮੁਲਜ਼ਮ ਜਲੰਧਰ ਤੋਂ ਗ੍ਰਿਫਤਾਰ





