ਸਰਹਾਲੀ ਕਲਾਂ ਵਿਖੇ ਚੋਰੀ ਦੇ ਸ਼ੱਕ ’ਚ ਸਾਰੀ ਰਾਤ ਦੁਕਾਨ ਦੇ ਬਾਹਰ ਬੰਨ੍ਹ ਕੇ ਰੱਖਿਆ ਨੌਜਵਾਨ,ਕੀਤੀ ਕੁੱਟਮਾਰ ਹਾਲਤ ਗੰਭੀਰ

04/11/2023 | Public Times Bureau | Panjab

ਕਸਬਾ ਸਰਹਾਲੀ ਕਲਾਂ ਵਿਖੇ ਚੋਰੀ ਦੇ ਸ਼ੱਕ 'ਚ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਸਾਰੀ ਰਾਤ ਦੁਕਾਨ ਦੇ ਬਾਹਰ ਬੰਨ੍ਹ ਕੇ ਭਾਰੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾਕ੍ਰਮ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਉਕਤ ਨੌਜਵਾਨ ਨੂੰ ਸਰਹਾਲੀ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੂਜੇ ਪਾਸੇ ਥਾਣਾ ਸਰਹਾਲੀ ਦੀ ਪੁਲਿਸ ਨੇ ਦੋ ਲੋਕਾਂ ਖਿਲਾਫ ਬੰਧਕ ਬਣਾ ਕੇ ਕੁੱਟਮਾਰ ਕਰਨ ਦੀਆਂ ਧਰਾਵਾਂ ਸਬੰਧੀ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਚੰਨਣ ਸਿੰਘ ਪੁੱਤਰ ਰਾਮ ਸਿੰਘ ਵਾਸੀ ਪੱਤੀ ਖਾਸੇਕੀ ਸਰਹਾਲੀ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ 20 ਸਾਲਾ ਲੜਕਾ ਨਿਸ਼ਾਨ ਸਿੰਘ ਮਿਹਨਤ ਮਜ਼ਦੂਰੀ ਕਰਦਾ ਹੈ। 1 ਅਕਤੂਬਰ ਦੀ ਰਾਤ 9 ਵਜੇ ਦੇ ਕਰੀਬ ਉਹ ਸਬਜ਼ੀ ਖਰੀਦਣ ਲਈ ਅੱਡੇ ’ਤੇ ਗਿਆ ਸੀ ਪਰ ਰਾਤ ਭਰ ਘਰ ਵਾਪਸ ਨਹੀਂ ਆਇਆ। ਸਾਰੀ ਰਾਤ ਉਹ ਉਸਦੀ ਭਾਲ ਕਰਦਾ ਰਿਹਾ ਤੇ ਸਵੇਰੇ ਉਸ ਨੂੰ ਪਤਾ ਲੱਗਾ ਕਿ ਨਿਸ਼ਾਨ ਸਿੰਘ ਨੂੰ ਕੰਵਲਜੀਤ ਸਿੰਘ ਪੁੱਤਰ ਪਾਲ ਸਿੰਘ ਅਤੇ ਜਸਵੰਤ ਸਿੰਘ ਪੁੱਤਕਰ ਪੂਰਨ ਸਿੰਘ ਵਾਸੀ ਸਰਹਾਲੀ ਕਲਾਂ ਨੇ ਸਾਰੀ ਰਾਤ ਦੁਕਾਨ ਦੇ ਬਾਹਰ ਬੰਨ੍ਹ ਕੇ ਰੱਖਿਆ ਤੇ ਉਸ ਦੀ ਕੁੱਟਮਾਰ ਕੀਤੀ।

ਜਦੋਂ ਉਹ ਉਥੇ ਪਹੁੰਚਿਆ ਤਾਂ ਵੇਖਿਆ ਕਿ ਉਸਦਾ ਲੜਕਾ ਸੱਟਾਂ ਲੱਗਣ ਕਾਰਨ ਗੰਭੀਰ ਹਾਲਤ ’ਚ ਪਿਆ ਸੀ ਜਿਸ ਨੂੰ ਉਹ ਤੁਰੰਤ ਸਰਹਾਲੀ ਦੇ ਸਰਕਾਰੀ ਹਸਪਤਾਲ ਵਿਚ ਲੈ ਗਿਆ। ਨਿਸ਼ਾਨ ਸਿੰਘ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਹਾਲੀ ਦੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਚੰਨਣ ਸਿੰਘ ਵੱਲੋਂ ਹੁਣ ਬਿਆਨ ਦਿੱਤੇ ਗਏ ਹਨ, ਜਿਸਦੇ ਅਧਾਰ ’ਤੇ ਕੰਵਲਜੀਤ ਸਿੰਘ ਅਤੇ ਜਸਵੰਤ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਦੋਂਕਿ ਕਥਿਤ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

At Sarhali Kalan The Young Man Was Kept Tied Outside The Shop All Night On Suspicion Of Theft The Condition Of Being Beaten Up Is Serious


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App