ਨਜ਼ਦੀਕੀ ਪਿੰਡ ਸੈਦੇ ਕੇ ਮੋਹਨ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਾਚੇ-ਭਤੀਜੇ ਵਿੱਚਕਾਰ ਹੋਈ ਲੜਾਈ ਦੌਰਾਨ ਗੋਲੀ ਲੱਗਣ ਕਾਰਨ ਭਾਣਜੇ ਦੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਭਾਣਜਾ ਕੁਲਬੀਰ ਸਿੰਘ ਚਾਚੇ ਤੇ ਭਤੀਜੇ ਵਿੱਚ ਹੋ ਰਹੀ ਲੜਾਈ ਨੂੰ ਰੋਕਣ ਲਈ ਘਟਨਾ ਸਥਲ ’ਤੇ ਗਿਆ ਸੀ। ਮਾਮੇ ਵੱਲੋਂ ਆਪਣੇ ਭਤੀਜੇ ਨੂੰ ਮਾਰਨ ਲਈ ਚਲਾਈ ਗੋਲੀ ਦੌਰਾਨ ਅਚਾਨਕ ਕੋਈ ਹੱਥੋਂ ਪਾਈ ਕਾਰਨ ਗੋਲੀ ਕੁਲਬੀਰ ਸਿੰਘ ਨੂੰ ਜਾ ਲੱਗੀ, ਜਿਸ ਨਾਲ ਉਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Nephew s Murder By The Mother Who Killed The Nephew Know The Whole Case
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)