ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ ਨਗਰ ਕੀਰਤਨ

25/11/2023 | Public Times Bureau | Panjab

ਖਾਲਸੇ ਦੇ ਪਾਵਨ ਅਸਥਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਇਸ ਮਹਾਨ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਨਗਰ ਕੀਰਤਨ ਨੂੰ ਰਵਾਨਾ ਕਰਨ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਸਮੇਤ ਸ਼ਮੂਲੀਅਤ ਕੀਤੀ।

ਨਗਾਰਿਆਂ ਦੀ ਚੋਟ 'ਚ ਬੈਂਡ ਵਾਜਿਆਂ ਦੀ ਸ਼ਾਨੋ-ਸ਼ੌਕਤ ਦੇ ਨਾਲ ਰਵਾਨਾ ਹੋਏ। ਇਸ ਨਗਰ ਕੀਰਤਨ 'ਚ ਸੰਗਤ ਦੀ ਭਰਵੀਂ ਸ਼ਮੂਲੀਅਤ ਹੋਈ। ਭਾਈ ਅਮਰਜੀਤ ਸਿੰਘ ਚਾਵਲਾ ਦੀ ਵਿਸ਼ੇਸ਼ ਪਹਿਲਕਦਮੀ ਕਾਰਨ ਇਹ ਨਗਰ ਕੀਰਤਨ ਪਹਿਲੀ ਵਾਰ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਅਗੰਮਪੁਰ ਝੱਜ ਚੌਂਕ ਨੂਰਪੁਰ ਬੇਦੀ ਬੁੰਗਾ ਸਾਹਿਬ ਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੀਰਤਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ 'ਚ ਸੰਗਤਾਂ ਵੱਡੀ ਗਿਣਤੀ 'ਚ ਬੱਸਾਂ ਕਾਰਾਂ ਟਰਾਲੀਆਂ ਸਮੇਤ ਸ਼ਾਮਲ ਹੋਈਆਂ। ਸੰਗਤ ਸਤਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਤੇ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੇ ਲਈ ਯਤਨਸ਼ੀਲ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ. ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਠੇਕੇਦਾਰ ਗੁਰਨਾਮ ਸਿੰਘ, ਜਥੇਦਾਰ ਰਾਮ ਸਿੰਘ, ਜਥੇਦਾਰ ਸੰਤੋਖ ਸਿੰਘ, ਜਸਵਿੰਦਰ ਕੌਰ ਸੱਗੂ, ਕਿਸ਼ੋਰ ਸਿੰਘ ਬੰਗੜ, ਇਕਬਾਲ ਸਿੰਘ ਰਾਜੂ ਸਮੇਤ ਸੰਗਤਾਂ ਹਾਜ਼ਰ ਸਨ।

About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App