ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ 'ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ ਥਾਂ ਤੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ 'ਚ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਗੁਰਮੁੱਖ ਸਿੰਘ ਆਦਿ ਸ਼ਾਮਲ ਹੋਏ।