ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜ਼ੀਆਂ ਦੇ ਲਈ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲਾਗੂ ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਾਬਕਾ ਫੌਜ਼ੀਆਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਰੇਲਵੇ ਸਟੇਸ਼ਨ ਦੇ ਰੇਲਵੇ ਟ੍ਰੈਕ ’ਤੇ ਪੱਕਾ ਮੋਰਚਾ ਲਗਾਇਆ ਗਿਆ ਪਰ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਅਤੇ ਆਈਜੀ ਪਟਿਆਲਾ ਮੁਖਵਿੰਦਰ ਸਿੰਘ ਛੀਨਾ ਵੱਲੋਂ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਧਰਨਕਾਰੀਆਂ ਦੀਆਂ ਮੰਗਾਂ ਸਬੰਧੀ ਗਵਰਨਰ ਪੰਜਾਬ ਦੇ ਨਾਲ ਮੀਟਿੰਗ ਦਾ ਸਮਾਂ ਨਿਸ਼ਚਿਤ ਕਰਵਾਏ ਜਾਣ ਦੇ ਭਰੋਸੇ ਤੋਂ ਬਾਅਦ ਧਰਨਾ ਚੁਕਵਾਇਆ ਗਿਆ।ਇਸ ਰੋਸ ਧਰਨੇ ਨਾਲ ਦਿੱਲੀ, ਜੰਮੂ, ਅੰਮ੍ਰਿਤਸਰ ਤੱਕ ਜਾਣ ਵਾਲੀਆਂ ਰੇਲ ਗੱਡੀਆਂ ਦੀ ਆਵਾਜਾਈ ਠੱਪ ਰਹੀ। ਜਿਸ ਕਾਰਨ ਦੂਰ ਦੁਰਾਡੇ ਜਾਣ ਵਾਲੇ ਮੁਸਾਫਿਰਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
ਸ਼ੰਭੂ ਰੇਲਵੇ ਸਟੇਸ਼ਨ ’ਤੇ ਸਾਬਕਾ ਫੌਜ਼ੀਆਂ ਵੱਲੋਂ ਆਪਣੀ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਪੂਰਾ ਕਰਵਾਉਣ ਦੇ ਲਈ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੇ ਹਰਬਲ ਸਿੰਘ ਪੰਜਾਬ, ਵਾਈਪੀ ਸਿੰਘ ਮੱਧ ਪ੍ਰਦੇਸ, ਕਪਿਲ ਦੇਵ ਹਰਿਆਣਾ, ਐਸਪੀ ਗੋਸ਼ਲ ਗੁਰਦਾਸਪੁਰ, ਨਲਿਨ ਤਲਵਾੜ ਦਿੱਲੀ, ਲਖਵਿੰਦਰ ਸਿੰਘ ਸੂਬਾ ਪ੍ਰਧਾਨ ਸਾਬਕਾ ਸੈਨਿਕ ਤੇ ਬਲਜਿੰਦਰ ਸਿੰਘ ਸਮੇਤ ਹੋਰਨਾ ਨੇ ਦੱਸਿਆ ਕਿ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਧਰਨਾ ਦੇਣ ਦੇ ਲਈ ਜਾਣਾ ਸੀ ਤਾਂ ਰਸਤੇ ਵਿੱਚ ਹਰਿਆਣਾ ਸਰਕਾਰ ਵੱਲੋਂ ਸਾਬਕਾ ਫੌਜ਼ੀਆਂ ਨੂੰ ਹਰਿਆਣਾ ਵਿਖੇ ਬੈਰੀਕੇਟ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਸਦੇ ਚਲਦਿਆਂ ਸਾਬਕਾ ਫੋਜ਼ੀਆਂ ਨੇ ਰੋਸ ਵੱਜੋਂ ਸੰਭੂ ਰੇਲਵੇ ਸਟੇਸ਼ਨ ’ਤੇ ਸ਼ਨੀਵਾਰ ਦੇ ਤੜਕੇ ਕਰੀਬ 4 ਵਜ਼ੇ ਰੇਲਵੇ ਟ੍ਰੈਕ ਤੇ ਧਰਨਾ ਜਾਰੀ ਕਰਦਿਆਂ ਰੇਲ ਦੇ ਚੱਕਾ ਜਾਮ ਕਰ ਦਿੱਤਾ।
ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਤੜਕੇ ਸੰਭੂ ਰੇਲਵੇ ਸਟੇਸ਼ਨ ਉਤੇ 250 ਦੇ ਕਰੀਬ ਸਾਬਕਾ ਫੋਜ਼ੀ ਧਰਨੇ ਤੇ ਬੈਠ ਗਏ ਸਨ ਪਰ ਦਿਨ ਚੜਦੇ ਹੀ ਹੋਰਨਾਂ ਸ਼ਹਿਰਾਂ ਤੋਂ ਸਾਬਕਾ ਫੋਜ਼ੀਆਂ ਅਤੇ ਜੀਓਜ਼ੀ ਸੈਕੜਿਆਂ ਦੀ ਗਿੱਣਤੀ ਦੇ ਨਾਲ ਸੰਭੂ ਰੇਲਵੇ ਸਟੇਸ਼ਨ ਉਤੇ ਪੁਜਣੇ ਸ਼ੁਰੂ ਹੋ ਗਏ। ਸੰਭੂ ਰੇਲਵੇ ਸਟੇਸ਼ਨ ਉਤੇ ਮਿਲਟਰੀ ਫੋਰਸ ਦੇ ਨਾਲ ਨਾਲ ਰੇਲਵੇ ਪੁਲਿਸ ਪਾਰਟੀ ਅਤੇ 5 Çਜ਼ਿਲਆਂ ਦੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਪੁਲਿਸ ਮੁਲਾਜ਼ਮਾਂ ਦੇ ਨਾਲ ਪਹੁੰਚ ਗਏ। ਸਾਰਾ ਸੰਭੂ ਰੇਲਵੇ ਸਟੇਸ਼ਨ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ। ਸਾਬਕਾ ਸੈਨਿਕ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀ ਮੰਗਾਂ ਨਹੀ ਮੰਨਦੀ ਉਦੋਂ ਤੱਕ ਰੇਲਵੇ ਟ੍ਰੈਕ ਉਤੇ ਰੋਸ ਧਰਨਾ ਜਾਰੀ ਰਹੇਗਾ।
ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਕਰਯੋਗ ਹੈ ਕਿ ਬੀਤੇ ਦਿਨੀ ਰੇਲਵੇ ਟ੍ਰੈਕ ਉਤੇ ਜਲੰਧਰ ਅਤੇ ਅੰਮ੍ਰਿਤਸਰ ਨੇੜੇ ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਰੋਸ ਧਰਨਾ ਦਿੱਤਾ ਹੋਇਆ ਸੀ ਤੇ ਉਹ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਖਤਮ ਹੋ ਗਿਆ ਹੈ ਪਰ ਹੁਣ ਸਾਬਕਾ ਫੌਜੀਆਂ ਵੱਲੋਂ ਸੰਭੂ ਰੇਲਵੇ ਟ੍ਰੈਕ ਉਤੇ ਰੋਸ ਧਰਨਾ ਦਿੱਤੇ ਜਾਣ ਦੇ ਨਾਲ ਦਿੱਲੀ ਤੋਂ ਪੰਜਾਬ ਵੱਲ ਆਉਣ ਵਾਲੀਆਂ ਅਤੇ ਜੰਮੂ, ਅੰਮ੍ਰਿਤਸਰ ਵੱਲ ਜਾਣ ਵਾਲੀਆਂ ਅੱਧੀ ਦਰਜ਼ਨ ਤੋਂ ਵੱਧ ਰੇਲ ਗੱਡੀਆਂ ਦੀਆਂ ਬਰੇਕਾਂ ਲੱਗੀਆਂ ਰਹੀਆਂ।
ਇਸ ਰੋਸ ਧਰਨੇ ਦੌਰਾਨ ਏਡੀਜੀਪੀ ਪੰਜਾਬ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐਸਐਸਪੀ ਪਟਿਆਲਾ ਵਰੁਣ ਸ਼ਰਮਾ ਸਮੇਤ 5 ਜ਼ਿਲਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪ੍ਰਸ਼ਾਸ਼ਨਿਕ ਅਧਿਕਾਰੀ ਪਹੁੰਚੇ ਤੇ ਉਨ੍ਹਾਂ ਵੱਲੋਂ ਧਰਨਾਕਾਰੀ ਸਾਬਕਾ ਸੈਨਿਕਾਂ ਦੇ ਨਾਲ ਗੱਲਬਾਤ ਕਰਕੇ ਸ਼ਨੀਵਾਰ ਦੀ ਸ਼ਾਮ ਸਾਢੇ 5 ਵਜ਼ੇ ਦਾ ਗਵਰਨਰ ਪੰਜਾਬ ਦੇ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ। ਜਿਸ ਤੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਸਾਬਕਾ ਸੈਨਿਕਾਂ ਨੇ ਆਪਣਾ ਧਰਨਾ ਸਮਾਪਤ ਕੀਤਾ। ਰੇਲ ਗੱਡੀਆਂ ਦੇ ਸਮੇਂ ਰੱਦ ਹੋਣ ਕਾਰਨ ਮੁਸਾਫਿਰਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
After Meeting With The Governor The Ex servicemen Took Up The Dharna From The Lines
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)