ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

27/11/2023 | Public Times Bureau | Panjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ।

ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The Vigilance Bureau Took The Second Installment Of Rs 10 000 Bribe From Asi Pressed With Dyed Hands


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App