ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦਾ ਪਰਸ ਖੋਹਿਆ, ਜ਼ਮੀਨ ’ਤੇ ਡਿੱਗ ਕੇ ਔਰਤ ਦੀ ਮੌਤ

28/11/2023 | Public Times Bureau | Panjab

ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ। ਔਰਤ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ।

ਇਸ ਘਟਨਾ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਡਿਪ੍ਰੈਸ਼ਨ ’ਚ ਚਲਾ ਗਿਆ, ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਿਲਾਸਾ ਦਿੱਤਾ ਤਾਂ ਉਸ ਨੇ 26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਉਰਫ ਮੰਨਾ ਵਾਸੀ ਪਿੰਡ ਨੱਥੂਪੁਰ ਥਾਣਾ ਘਰਿੰਡਾ, ਸੁਖਦੀਪ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਅਤੇ ਤਰਸਪ੍ਰੀਤ ਸਿੰਘ ਵਾਸੀ ਪਿੰਡ ਭਕਨਾ ਕਲਾਂ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਰਸ, ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਏਸੀਪੀ ਪੱਛਮੀ ਕਮਲਜੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ 26 ਨਵੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਸਾਲੇ ਰਾਜਵੰਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਰਾਮਪੁਰਾ ਮੁਰਾਦਪੁਰਾ ਫਤਿਹਗੜ੍ਹ ਚੂੜੀਆਂ ਰੋਡ ਦਾ ਵਿਆਹ 15 ਨਵੰਬਰ 2023 ਨੂੰ ਸੀ। ਜਿਸ ਦੀ ਬਰਾਤ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ ਅਟਾਰੀ ਵਿਖੇ ਗਈ ਸੀ। ਉਹ ਅਤੇ ਉਸ ਦੀ ਪਤਨੀ ਮਨਦੀਪ ਕੌਰ ਅਤੇ ਉਸ ਦਾ ਲੜਕਾ ਗੁਰਸਿਮਰਨਦੀਪ ਸਿੰਘ ਉਰਫ਼ ਵੰਸ਼ ਵੀ ਵਿਆਹ ਦੀ ਬਰਾਤ ਵਿਚ ਗਏ ਸਨ। ਜਾਂਦੇ ਸਮੇਂ ਉਸ ਦੀ ਪਤਨੀ ਮਨਦੀਪ ਕੌਰ ਨੇ ਕਾਰ ਵਿਚ ਕਾਫੀ ਉਲਟੀਆਂ ਕਰ ਦਿੱਤੀਆਂ। ਜਿਸ ਕਾਰਨ ਵਾਪਸੀ ਸਮੇਂ ਉਸ ਦੀ ਪਤਨੀ ਅਤੇ ਲੜਕਾ ਪਿੰਡ ਧਨੋਏ ਖੁਰਦ ਤੋਂ ਪਿੰਡ ਰਾਮਪੁਰਾ ਮੁਰਾਦਪੁਰਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ।

ਸ਼ਾਮ ਕਰੀਬ ਪੌਣੇ ਛੇ ਵਜੇ ਜਦੋਂ ਉਹ ਆਰਮੀ ਗੇਟ ਨੰਬਰ 1 ਬਾਈਪਾਸ ਨੇੜੇ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਾ ਘਣੂੰਪੁਰ ਪਹੁੰਚੇ ਤਾਂ ਪਿੱਛੇ ਤੋਂ ਮੋਟਰਸਾਈਕਲ (ਪੀਬੀ-02-ਈਜੇ-2560) ’ਤੇ ਸਵਾਰ ਤਿੰਨ ਲੁਟੇਰੇ ਆਏ ਅਤੇ ਮੋਟਰਸਾਈਕਲ ’ਤੇ ਬੈਠੀ ਮਨਦੀਪ ਕੌਰ ਦਾ ਪਰਸ ਖੋਹਣ ਲੱਗੇ। ਜਦੋਂ ਉਸ ਦੀ ਪਤਨੀ ਨੇ ਪਰਸ ਨਾ ਛੱਡਿਆ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ੀ ਨਾਲ ਪਰਸ ਖੋਹ ਲਿਆ, ਜਿਸ ਕਾਰਨ ਉਸ ਦੀ ਪਤਨੀ ਜ਼ਮੀਨ ’ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਮੁਲਜ਼ਮ ਪਰਸ ਲੈ ਕੇ ਫ਼ਰਾਰ ਹੋ ਗਏ। ਪਰਸ ਵਿਚ ਇਕ ਮੋਬਾਈਲ ਫ਼ੋਨ ਅਤੇ 5-6 ਹਜ਼ਾਰ ਰੁਪਏ ਦੀ ਨਕਦੀ ਸੀ।

The Motorcycle riding Robbers Snatched The Woman s Purse The Woman Fell To The Ground And Died


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App