ਹਾਈ ਕੋਰਟ ਵੱਲੋਂ ਰੱਦ ਕੀਤੀ 1158 ਸਹਾਇਕ ਪ੍ਰੋਫੈਸਰ/ਲਾਇਬੇ੍ਰਰੀਅਨ ਦੀ ਭਰਤੀ ਸਬੰਧੀ ਪਟੀਸ਼ਨ 'ਤੇ ਸੁਣਵਾਈ ਅੱਜ

29/11/2023 | Public Times Bureau | Panjab

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬੇ੍ਰਰੀਅਨ ਦੀ ਭਰਤੀ ਸਬੰਧੀ ਦਾਇਰ ਰੀਵਿਊ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬੇ੍ਰਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਸਿਆਸੀ ਲਾਭ ਲਈ ਨਵੰਬਰ, 2021 ਵਿੱਚ 1158 ਸਹਾਇਕ ਪ੍ਰੋਫੈਸਰ/ਲਾਇਬੇ੍ਰਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭੀ ਸੀ।

ਜਿਸ ਸਬੰਧੀ ਮਾਹਰਾਂ ਵੱਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਵਿਰੁੱਧ ਕੁਝ ਉਮੀਦਵਾਰ ਹਾਈ ਕੋਰਟ ਚਲੇ ਗਏ। ਹਾਈ ਕੋਰਟ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ 1158 ਸਹਾਇਕ ਪ੍ਰੋਫੈਸਰ/ਲਾਇਬੇ੍ਰਰੀਅਨ ਭਰਤੀ ਪ੍ਰਕਿਰਿਆ ਵਿੱਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖਰਾਬ ਹੋ ਗਿਆ।

Hearing On The Petition Regarding The Recruitment Of 1158 Assistant Professors librarians Rejected By The High Court Today


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App