ਪੱਛਮੀ ਬੰਗਾਲ ਤੋਂ ਪੰਜਾਬ ਤੱਕ ਅਫ਼ੀਮ ਦੀ ਢੋਆ-ਢੁਆਈ ਕਰਨ ਵਾਲੇ ਤਿੰਨ ਜਣੇ ਕਾਬੂ, 2 ਕਿੱਲੋ ਤੋਂ ਵੱਧ ਅਫ਼ੀਮ ਤੇ ਡਰੱਗ ਮਨੀ ਜ਼ਬਤ

29/11/2023 | Public Times Bureau | Panjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਰੁੱਧ ਇਕ ਅਹਿਮ ਕਦਮ ਚੁੱਕਦਿਆਂ ਮਾਲੇਰਕੋਟਲਾ ਪੁਲਿਸ ਨੇ ਮੰਗਲਵਾਰ ਨੂੰ ਇਕ ਤਸਕਰੀ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਮਾਲੇਰਕੋਟਲਾ ਪੁਲਿਸ ਨੇ ਇਸ ਆਪੇ੍ਰਸ਼ਨ ਦੀ ਅਗਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਭਾਰੀ ਮਾਤਰਾ ਵਿਚ ਅਫ਼ੀਮ ਦੇ ਨਾਲ-ਨਾਲ 16 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਜਾਵੇਦ ਉਰਫ਼ ਜੈਦੀ, ਅਨਵਰ ਖ਼ਾਨ ਅਤੇ ਇਕ ਨਾਬਾਲਗ ਸਲਮਾਨ ਖ਼ਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਦੇ ਵੱਖ-ਵੱਖ ਮੁਹੱਲਿਆਂ ਵਿਚ ਰਹਿਣ ਵਾਲੇ ਹਨ। ਇਸ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਡੀਐੱਸਪੀ (ਡੀ) ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ ਮਾਲੇਰਕੋਟਲਾ ਦੀ ਟੀਮ ਵੱਲੋਂ ਇਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇਕ ਤਿਕੜੀ ਮਾਲੇਰਕੋਟਲਾ ’ਚ ਕਾਫ਼ੀ ਮਾਤਰਾ ਵਿਚ ਅਫ਼ੀਮ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀਆਂ ਨੂੰ ਮਾਲੇਰਕੋਟਲਾ ਬੱਸ ਸਟੈਂਡ ਦੇ ਨੇੜੇ ਕਾਬੂ ਕਰ ਲਿਆ। ਬਾਰੀਕੀ ਨਾਲ ਤਲਾਸ਼ੀ ਲੈਣ ’ਤੇ ਪੁਲਿਸ ਨੇ ਕਾਲੇ ਰੰਗ ਦੇ ਬੈਗ ਵਿਚ ਲੁਕਾ ਕੇ ਰੱਖੀ 2.56 ਕਿੱਲੋ ਅਫ਼ੀਮ ਦੇ ਨਾਲ-ਨਾਲ 16,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅਫ਼ੀਮ ਪੱਛਮੀ ਬੰਗਾਲ (ਕਲਕੱਤਾ) ਤੋਂ ਮੰਗਵਾਈ ਸੀ ਅਤੇ ਇਸ ਨੂੰ ਮਲੇਰਕੋਟਲਾ ਵਿਚ ਵੰਡ ਕੇ ਵੇਚਣ ਦਾ ਇਰਾਦਾ ਰੱਖ ਰਹੇ ਸਨ। ਫੜੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਗ੍ਰਿਫ਼ਤਾਰ ਵਿਅਕਤੀਆਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

Three People Who Were Transporting Opium From West Bengal To Punjab Were Arrested More Than 2 Kg Of Opium And Drug Money Were Seized


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App