ਸੰਗਤਾਂ ਸ਼ਹੀਦੀ ਪੰਦਰਵਾੜੇ ਦੇ ਵਿਰਾਗ ਮਈ ਦਿਨਾਂ ’ਚ ਸਾਦੇ ਲੰਗਰ ਲਗਾਉਣ : ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ

17/12/2023 | Public Times Bureau | Panjab

ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਵਿਖੇ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ 5 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼ਨਿਵਾਰ ਨੂੰ ਸਮਾਪਤ ਹੋ ਗਿਆ। ਇਸ ਤਿੰਨ ਰੋਜਾ ਸ਼ਹੀਦੀ ਜੋੜ ਮੇਲ ਦੇ ਸਮਾਪਤੀ ਸਮਾਰੋਹ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਮੈਨੇਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗੁਰਪ੍ਰੀਤ ਸਿੰਘ ਰੋਡੇ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸੰਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ, ਐਸਜੀਪੀਸੀ ਮੈਂਬਰ ਦਲਜੀਤ ਸਿੰਘ ਭਿੰਡਰ, ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ ਸੰਦੀਪ ਸਿੰਘ ਕਲੌਤਾ, ਜਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਸਮੇਤ ਕਈ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਗੁਰੂਘਰ ਨਤਮਸਤਕ ਹੋ ਕੇ ਹਾਜਰੀ ਭਰੀ।

ਇਸ ਮੌਕੇ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਜ਼ਾਲਮਾਂ ਦੀਆਂ ਫੌਜਾਂ ਸਰਸਾ ਨਦੀ ਵੱਲ ਵੱਧ ਰਹੀਆ ਸਨ ਤਾਂ ਉੁੱਚੀ ਟਿੱਬੀ ਜਿਸ ਸਥਾਨ ‘ਤੇ ਸੰਗਤਾਂ ਨਤਮਸਤਕ ਹੁੰਦੀਆਂ ਹਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਿਤਨੇਮ ਕਰ ਰਹੇ ਸਨ ਤਾਂ ਉਨ੍ਹਾਂ ਸਿੱਖ ਮਰਿਆਦਾ ਦਾ ਸੰਦੇਸ਼ ਦਿੰਦੇ ਹੋਏ ਨਿਤਨੇਮ, ਆਸਾ ਦੀ ਵਾਰ ਦਾ ਪਾਠ ਕੀਤਾ ਤੇ ਦੂਜੇ ਪਾਸੇ ਸਿੰਘ ਜੰਗ ਲੜ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਨੂੰ ਪਿਆਰ ਕਰਨ, ਕਿਉਕਿ ਸਾਡੇ ਗੁਰੂਆਂ ਨੇ ਸਾਨੂੰ ਸਿੱਖੀ ਲਾਸਾਨੀ ਕੁਰਬਾਨੀਆਂ ਦੇ ਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਪਰਿਵਾਰ ਵਿਛੋੜੇ ਦੀ ਧਰਤੀ ਉਹ ਧਰਤੀ ਹੈ ਜਿੱਥੇ ਸਰਸਾ ਨਦੀ ਦੇ ਕਹਿਰ ਨੇ ਗੁਰੂ ਸਾਹਿਬ ਦੇ ਪਰਿਵਾਰ ਨੂੰ ਵਿਛੋੜ ਦਿੱਤਾ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੇ ਵੈਰਾਗਮਈ ਦਿਨਾਂ ਵਿਚ ਸਾਦੇ ਲੰਗਰ ਲਾਉਣ ਤੇ ਸੰਗਤਾਂ ਨੂੰ ਛਕਾਉਣ।

ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ , ਸਾਬਕਾ ਸੰਸਦ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ, ਜਿਲਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾਕਿ ਇਹ ਸ਼ਹੀਦੀ ਪੰਦਰਵਾੜੇ ਦੀਆਂ ਕੁਰਬਾਨੀਆਂ ਯਾਦ ਕਰਕੇ ਆਪ ਮੁਹਾਰੇ ਅੰਖਾਂ ਚੌ ਹੰਝੂ ਵਹਿਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਲਾਸਾਨੀ ਕੁਰਬਾਨੀਆਂ ਨਾਲ ਭਰਿਆ ਇਤਿਹਾਸ ਹੈ ਜਿਸ ਦੀ ਸੰਸਾਰ ਵਿਚ ਕਿਤੇ ਵੀ ਕੋਈ ਹੋਰ ਮਿਸਾਲ ਨਹੀ ਮਿਲਦੀ।

Sangat Will Put Plain Langar On The May Days Of Martyrdom Fortnight Singh Sahib Giani Sultan Singh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App